YouVersion Logo
Search Icon

ਪਰਕਾਸ਼ ਦੀ ਪੋਥੀ 22

22
ਜੀਵਨ ਦਾ ਬਿਰਛ । ਸਮਾ ਨੇੜੇ ਹੈ
1ਓਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਙੁ ਉੱਜਲ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ ਓਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ 2ਓਸ ਨਦੀ ਦੇ ਉਰਾਰ ਪਾਰ ਜੀਵਨ ਦਾ ਬਿਰਛ ਹੈ ਜਿਹ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਓਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ 3ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਓਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਉਪਾਸਨਾ ਕਰਨਗੇ 4ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਓਹਨਾਂ ਦੇ ਮੱਥਿਆਂ ਉੱਤੇ ਹੋਵੇਗਾ 5ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਓਹਨਾਂ ਨੂੰ ਦੀਵੇ ਦੀ ਲੋ ਸਗੋਂ ਸੂਰਜ ਦੇ ਚਾਨਣ ਦੀ ਕੁਝ ਲੋੜ ਨਹੀਂ ਕਿਉਂ ਜੋ ਪ੍ਰਭੁ ਪਰਮੇਸ਼ੁਰ ਓਹਨਾਂ ਨੂੰ ਚਾਨਣ ਕਰੇਗਾ ਅਤੇ ਓਹ ਜੁੱਗੋ ਜੁੱਗ ਰਾਜ ਕਰਨਗੇ।। 6ਫੇਰ ਓਨ ਮੈਨੂੰ ਆਖਿਆ, ਏਹ ਬਚਨ ਨਿਹਚਾ ਜੋਗ ਅਤੇ ਸਤ ਹਨ ਅਤੇ ਪ੍ਰਭੁ ਨੇ ਜਿਹੜਾ ਨਬੀਆਂ ਦਿਆਂ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਘੱਲਿਆ ਭਈ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ 7ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!।।
8ਮੈਂ ਯੂਹੰਨਾ ਉਹ ਹਾਂ ਜਿਹ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਾਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਓਸ ਦੂਤ ਦੇ ਪੈਰਾਂ ਉੱਤੇ ਪਿਆ ਜਿਨ ਮੈਨੂੰ ਏਹ ਗੱਲਾਂ ਵਿਖਾਈਆ ਸਨ 9ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।।
10ਤਾਂ ਓਸ ਮੈਨੂੰ ਆਖਿਆ ਭਈ ਇਸ ਪੋਥੀ ਦੇ ਅੰਗਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ ਕਿਉਂ ਜੋ ਸਮਾ ਨੇੜੇ ਹੈ! 11ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ 12ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ 13ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ 14ਧੰਨ ਓਹ ਜਿਹੜੇ ਆਪਣੇ ਬਸਤ੍ਰ ਧੋ ਲੈਂਦੇ ਹਨ ਭਈ ਓਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਓਹ ਦਰਵੱਜਿਆਂ ਥਾਣੀਂ ਓਸ ਨਗਰੀ ਦੇ ਅੰਦਰ ਜਾਣ 15ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।।
16ਮੈਂ ਯਿਸੂ ਨੇ ਕਲੀਸਿਯਾਂ ਦੇ ਲਈ ਇਨ੍ਹਾਂ ਗੱਲਾਂ ਦੀ ਸਾਖੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਘੱਲਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਉੱਜਲ ਤਾਰਾ ਹਾਂ।।
17ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਕਹੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਅੰਮ੍ਰਿਤ ਜਲ ਮੁਖਤ ਲਵੇ।।
18ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਸੁਣਦਾ ਹੈ ਸਾਖੀ ਦਿੰਦਾ ਹਾਂ । ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਓਹ ਬਵਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪਰਮੇਸ਼ੁਰ ਉਸ ਉੱਤੇ ਵਧਾਵੇਗਾ 19ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।।
20ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।।
21ਪ੍ਰਭੁ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।।

Highlight

Copy

Compare

Share

None

Want to have your highlights saved across all your devices? Sign up or sign in