2 ਤਿਮੋਥਿ 2:3-8
2 ਤਿਮੋਥਿ 2:3-8 IRVPUN
ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ। ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ। ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ। ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ। ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।





