ਰਸੂਲਾਂ ਦੇ ਕਰਤੱਬ 17
17
ਥਸਲੁਨੀਕੇ ਨਗਰ ਵਿੱਚ
1ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ। 2ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ, 3ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ। 4ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ। 5ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ। 6ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ! 7ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ। 8ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ। 9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
ਬਰਿਯਾ ਨਗਰ ਵਿੱਚ
10ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ। 11ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ। 12ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ। 13ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ। 14ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ। 15ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
ਅਥੇਨੈ ਨਗਰ ਵਿੱਚ
16ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ। 17ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ। 18ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ। 19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ? 20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ। 21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
ਅਰਿਯੁਪਗੁਸ ਦੀ ਸਭਾ ਵਿੱਚ ਪੌਲੁਸ ਦਾ ਭਾਸ਼ਣ
22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ। 23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ। 24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ। 25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। 26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ 27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। 28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ। 29ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ। 30ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। 31ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
32ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ। 33ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ। 34ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
Currently Selected:
ਰਸੂਲਾਂ ਦੇ ਕਰਤੱਬ 17: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.