YouVersion Logo
Search Icon

ਰਸੂਲਾਂ ਦੇ ਕਰਤੱਬ 24

24
ਹਾਕਮ ਫ਼ੇਲਿਕਸ ਦੇ ਸਾਹਮਣੇ ਪੌਲੁਸ
1ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ। 2ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ। 3ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ। 4ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ। 5ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ। 6ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ। 7ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ। 8ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ। 9ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।
ਪੌਲੁਸ ਦਾ ਜਵਾਬ
10ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ। 11ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ। 12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ। 13ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ। 14ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ। 15ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ। 16ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ। 17ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ। 18ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ 19ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ। 20ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ? 21ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
22ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ। 23ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।
ਪੌਲੁਸ ਫ਼ੇਲਿਕਸ ਅਤੇ ਦਰੂਸਿੱਲਾ ਦੇ ਸਾਹਮਣੇ
24ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ। 25ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ। 26ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ। 27ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।

Highlight

Copy

Compare

Share

None

Want to have your highlights saved across all your devices? Sign up or sign in