ਰਸੂਲਾਂ ਦੇ ਕਰਤੱਬ 27
27
ਪੌਲੁਸ ਦੀ ਰੋਮ ਯਾਤਰਾ
1ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ! 2ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ। 3ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ। 4ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ। 5ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ। 6ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ। 7ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ! 8ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।
9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ! 10ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ! 11ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ! 12ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ!
ਸਮੁੰਦਰ ਵਿੱਚ ਤੂਫਾਨ
13ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ! 14ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ! 15ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ! 16ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ! 17ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ! 18ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ! 19ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ! 20ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ! 21ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ! 22ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ! 23ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ! 24ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ! 25ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ! 26ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ l
ਜਹਾਜ਼ ਦਾ ਟੁੱਟਣਾ
27ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ! 28ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ! 29ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ। 30ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ! 31ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ! 32ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ! 33ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ! 34ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ! 35ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ! 36ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ! 37ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ। 38ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ! 39ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ! 40ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ! 41ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ! 42ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ! 43ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ! 44ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ!
Currently Selected:
ਰਸੂਲਾਂ ਦੇ ਕਰਤੱਬ 27: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.