ਆਮੋਸ 1:1-2
ਆਮੋਸ 1:1-2 IRVPUN
ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ। ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”





