ਦਾਨੀਏਲ 11
11
1ਦਾਰਾ ਮਾਦੀ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਹੀ ਸੀ ਜੋ ਖੜਾ ਸੀ, ਇਸ ਕਰਕੇ ਜੋ ਉਹ ਨੂੰ ਪੱਕਾ ਕਰਾਂ ਅਤੇ ਜ਼ੋਰ ਦੇਵਾਂ
ਮਿਸਰ ਅਤੇ ਸੀਰੀਯਾ ਦੇ ਰਾਜ
2ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ। 3ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ। 4ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਾਰ ਪੌਣਾਂ ਵੱਲ ਵੰਡਿਆ ਜਾਵੇਗਾ, ਪਰ ਉਸ ਦੇ ਵੰਸ਼ੀਆਂ ਕੋਲ ਨਾ ਜਾਵੇਗਾ। ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ, ਕੋਈ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਵੇਗਾ ਅਤੇ ਜੋ ਉਸ ਤੋਂ ਵੱਖਰੇ ਹਨ, ਉਹਨਾਂ ਲਈ ਹੋਵੇਗਾ। 5ਦੱਖਣ ਦਾ ਰਾਜਾ#11:5 ਮਿਸਰ ਦੇਸ ਦਾ ਰਾਜਾ ਜਿੱਤ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ, ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ। 6ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ#11:6 ਸੀਰੀਯਾ ਦਾ ਰਾਜਾ ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ। 7ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ। ਉਹ ਇੱਕ ਫ਼ੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹਮਲਾ ਕਰ ਕੇ ਉਹਨਾਂ ਨੂੰ ਹਰਾਵੇਗਾ। 8ਉਹ ਉਹਨਾਂ ਦੇ ਦੇਵਤਿਆਂ ਨੂੰ ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਹਨਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਸਾਲਾਂ ਤੱਕ ਉਹ ਉੱਤਰ ਦੇ ਰਾਜੇ ਨੂੰ ਛੇੜਨ ਤੋਂ ਰਹੇਗਾ। 9ਫਿਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ। 10ਉਹ ਦੇ ਪੁੱਤਰ ਯੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫ਼ੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ, ਫੈਲੇਗੀ ਤੇ ਲੰਘੇਗੀ ਅਤੇ ਉਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ 11ਅਤੇ ਦੱਖਣ ਦੇ ਰਾਜੇ ਦਾ ਕ੍ਰੋਧ ਜਾਗੇਗਾ ਅਤੇ ਉਹ ਨਿੱਕਲ ਕੇ ਉਸ ਦੇ ਨਾਲ, ਹਾਂ, ਉੱਤਰ ਦੇ ਰਾਜੇ ਦੇ ਨਾਲ ਲੜਾਈ ਕਰੇਗਾ ਅਤੇ ਵੱਡਾ ਦਲ ਲੈ ਕੇ ਆਵੇਗਾ ਅਤੇ ਉਹ ਵੱਡਾ ਦਲ ਉਸ ਦੇ ਹੱਥ ਵਿੱਚ ਦਿੱਤਾ ਜਾਵੇਗਾ। 12ਭੀੜ ਚੁੱਕੀ ਜਾਏਗੀ ਅਤੇ ਉਹ ਦੇ ਦਿਲ ਵਿੱਚ ਹੰਕਾਰ ਹੋਵੇਗਾ ਅਤੇ ਉਹ ਦਸ ਹਜ਼ਾਰਾਂ ਨੂੰ ਡੇਗੇਗਾ ਪਰ ਉਹ ਨਾ ਜਿੱਤੇਗਾ। 13ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ। 14ਉਹਨੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਤੇਰੇ ਲੋਕਾਂ#11:14 ਤੇਰੇ ਯਹੂਦੀਆਂ ਵਿੱਚੋਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਉਹ ਡਿੱਗ ਪੈਣਗੇ। 15ਕਿਉਂ ਜੋ ਉੱਤਰ ਦਾ ਰਾਜਾ ਆਵੇਗਾ, ਦਮਦਮਾ ਬਣਾਵੇਗਾ, ਪੱਕੇ-ਪੱਕੇ ਸ਼ਹਿਰਾਂ ਨੂੰ ਲੈ ਲਵੇਗਾ, ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨਾ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ। 16ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ। ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ। 17ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਹਨਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ। 18ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ, ਸਗੋਂ ਉਸ ਉਲਾਂਭੇ ਨੂੰ ਉਸੇ ਉੱਤੇ ਫੇਰ ਦੇਵੇਗਾ। 19ਤਦ ਆਪਣੇ ਦੇਸ ਦੇ ਕੋਟਾਂ ਵੱਲ ਮੂੰਹ ਮੋੜੇਗਾ ਪਰ ਉਹ ਟੱਕਰ ਖਾਏਗਾ ਅਤੇ ਡਿੱਗ ਪਏਗਾ, ਫਿਰ ਉਹ ਲੱਭਿਆ ਨਾ ਜਾਵੇਗਾ। 20ਉਹ ਦੇ ਥਾਂ ਉੱਤੇ ਇੱਕ ਹੋਰ ਉੱਠੇਗਾ ਜੋ ਉਸ ਸੋਹਣੇ ਰਾਜ ਦੇ ਵਿਚਕਾਰ ਚੁੰਗੀ ਨੂੰ ਭੇਜੇਗਾ ਪਰ ਉਹ ਥੋੜ੍ਹਿਆਂ ਦਿਨਾਂ ਵਿੱਚ ਹੀ ਨਸ਼ਟ ਹੋ ਜਾਵੇਗਾ, ਨਾ ਕ੍ਰੋਧ ਨਾਲ, ਨਾ ਹੀ ਲੜਾਈ ਨਾਲ।
ਸੀਰੀਯਾ ਦਾ ਦੁਸ਼ਟ ਰਾਜਾ
21ਫਿਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਉਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਓ ਦੇ ਵੇਲੇ ਆਵੇਗਾ ਲੱਲੋ-ਪੱਤੋ ਕਰ ਕੇ ਰਾਜ ਲੈ ਲਵੇਗਾ। 22ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ#11:22 ਯਹੂਦੀ ਮਹਾਂ ਜਾਜਕ ਵੀ ਨਾਲੇ ਹੀ 23ਅਤੇ ਜਦੋਂ ਉਸ ਦੇ ਨਾਲ ਤਕਰਾਰ ਕੀਤਾ ਜਾਵੇਗਾ ਤਾਂ ਉਹ ਅੱਗੋਂ ਢੁੱਚਰ ਡਾਹੇਗਾ ਕਿਉਂ ਜੋ ਉਹ ਚੜ੍ਹਾਈ ਕਰੇਗਾ ਅਤੇ ਥੋੜੇ ਜਿਹੇ ਲੋਕਾਂ ਦੀ ਸਹਾਇਤਾ ਦੇ ਨਾਲ ਵੱਡਾ ਬਣੇਗਾ। 24ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪੁਰਖਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ। 25ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ। 26ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਖਾਂਦੇ ਹਨ ਉਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫ਼ੌਜ ਆਫ਼ਰੇਗੀ ਅਤੇ ਢੇਰ ਸਾਰੇ ਮਾਰੇ ਜਾਣਗੇ। 27ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ। 28ਤਦ ਉਹ ਵੱਡੇ ਧੰਨ ਨਾਲ ਆਪਣੇ ਦੇਸ ਵਿੱਚ ਮੁੜ ਜਾਵੇਗਾ, ਉਸ ਦਾ ਮਨ ਪਵਿੱਤਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ। 29ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ। 30ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ। 31ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ। 32ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਹਨਾਂ ਨੂੰ ਉਹ ਲੱਲੋ-ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਪਛਾਣਦੇ ਹਨ ਉਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ 33ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ। 34ਜਦ ਉਹ ਤਬਾਹ ਹੋਣਗੇ ਤਦ ਉਹਨਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ-ਪੱਤੋ ਕਰਕੇ ਉਹਨਾਂ ਨਾਲ ਰਲ ਜਾਣਗੇ। 35ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਆਖਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ। 36ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ। 37ਉਹ ਆਪਣੇ ਪੁਰਖਿਆਂ ਦੇ ਦੇਵਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਔਰਤਾਂ ਦੀ, ਨਾ ਹੀ ਕਿਸੇ ਦੇਵਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ। 38ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦੇਵਤੇ ਦਾ ਜਿਹ ਨੂੰ ਉਸ ਦੇ ਪਿਉ-ਦਾਦੇ ਨਹੀਂ ਜਾਂਦੇ ਸਨ ਸੋਨੇ, ਚਾਂਦੀ, ਬਹੁਮੁੱਲੇ ਪੱਥਰ ਅਤੇ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ। 39ਉਹ ਸਾਰਿਆਂ ਨਾਲੋਂ ਪੱਕੀਆਂ ਕੋਟਾਂ ਦੇ ਵਿਰੁੱਧ ਪਰਾਏ ਦੇਵਤੇ ਦੀ ਸਹਾਇਤਾ ਨਾਲ ਕੰਮ ਕਰੇਗਾ#11:39 ਆਪਣੀ ਸ਼ਹਿਰ ਪਨਾਹ ਦੀ ਰਾਖੀ ਲਈ ਪਰਾਏ ਦੇਵਤਿਆਂ ਦੇ ਪੁਜਾਰੀਆਂ ਦੀ ਮਦਦ ਭਾਲੇਗਾ , ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਹਨਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ। 40ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫ਼ਰੇਗਾ ਅਤੇ ਲੰਘੇਗਾ। 41ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ। 42ਉਹ ਆਪਣਾ ਹੱਥ ਦੇਸਾਂ ਉੱਤੇ ਚਲਾਵੇਗਾ ਅਤੇ ਮਿਸਰ ਦੇਸ ਵੀ ਛੁਟਕਾਰਾ ਨਾ ਪਾਏਗਾ। 43ਪਰ ਉਹ ਸੋਨੇ, ਚਾਂਦੀ ਦੇ ਖਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਤੇ ਕੂਸ਼ੀ ਉਸ ਦੇ ਮਗਰ ਲੱਗਣਗੇ। 44ਪਰ ਚੜ੍ਹਦੇ ਅਤੇ ਉੱਤਰ ਵੱਲ ਦੀਆਂ ਖ਼ਬਰਾਂ ਉਸ ਨੂੰ ਘਬਰਾਉਣਗੀਆਂ, ਇਸ ਲਈ ਉਹ ਵੱਡੇ ਕ੍ਰੋਧ ਨਾਲ ਨਿੱਕਲੇਗਾ ਜੋ ਬਹੁਤਿਆਂ ਦਾ ਨਾਸ ਕਰੇ ਅਤੇ ਉਹਨਾਂ ਨੂੰ ਮੂਲੋਂ ਮਿਟਾ ਸੁੱਟੇ। 45ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਰਬਤ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।
Currently Selected:
ਦਾਨੀਏਲ 11: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.