ਦਾਨੀਏਲ 8:19-21
ਦਾਨੀਏਲ 8:19-21 IRVPUN
ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ। ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ। ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।



