ਕੂਚ 10:21-23
ਕੂਚ 10:21-23 IRVPUN
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ। ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ। ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।





