ਕੂਚ 16
16
ਮੰਨਾ ਅਤੇ ਬਟੇਰ
1ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ 2ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਨ ਲੱਗੀ। 3ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ। 4ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ। 5ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ#16:5 ਸ਼ੁੱਕਰਵਾਰ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ। 6ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ। 7ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ? 8ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ। ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ। 9ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ। 10ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ। 11ਯਹੋਵਾਹ ਮੂਸਾ ਨੂੰ ਇਹ ਬੋਲਿਆ, 12ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। 13ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ। 14ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ। 15ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ। 16ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ-ਇੱਕ ਓਮਰ#16:16 23 ਲੀਟਰ ਆਪਣੇ ਪ੍ਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ। ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ। 17ਤਾਂ ਇਸਰਾਏਲੀਆਂ ਨੇ ਇਸੇ ਤਰ੍ਹਾਂ ਹੀ ਕੀਤਾ ਅਤੇ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ। 18ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ। 19ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੱਕ ਕੋਈ ਰੱਖ ਨਾ ਛੱਡੇ 20ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ। 21ਸੋ ਉਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢੱਲ਼ ਜਾਂਦਾ ਸੀ। 22ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ। 23ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ। 24ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ। 25ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ। 26ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ। 27ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ। 28ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ? 29ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ। 30ਸੋ ਪਰਜਾ ਨੇ ਸੱਤਵੇਂ ਦਿਨ ਵਿਸ਼ਰਾਮ ਕੀਤਾ। 31ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ। 32ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ। 33ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈ ਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੱਕ ਸਾਂਭਿਆ ਰਹੇ। 34ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ #16:34 ਨੇਮ ਦਾ ਸੰਦੂਕ ਅਤੇ ਦੇਖੋ ਕੂਚ 25:10-12 ਦੇ ਅੱਗੇ ਉਸ ਨੂੰ ਸੰਭਾਲ ਰੱਖਿਆ 35ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ। 36ਇੱਕ ਓਮਰ ਏਫ਼ਾਹ ਦਾ ਦੱਸਵਾਂ ਹਿੱਸਾ ਹੁੰਦਾ ਹੈ।
Currently Selected:
ਕੂਚ 16: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.