YouVersion Logo
Search Icon

ਕੂਚ 20

20
ਦਸ ਹੁਕਮ
ਬਿਵਸਥਾ 5:1-21
1ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ 2ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ। 3ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। 4ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। 5ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ। 6ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ। 7ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ। 8ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ। 9ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ 10ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ। 11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ। 12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ। 13ਤੂੰ ਖ਼ੂਨ ਨਾ ਕਰ। 14ਤੂੰ ਵਿਭਚਾਰ ਨਾ ਕਰ। 15ਤੂੰ ਚੋਰੀ ਨਾ ਕਰ। 16ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ। 17ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
ਲੋਕਾਂ ਦਾ ਡਰ ਜਾਣਾ
ਬਿਵਸਥਾ 5:22-33
18ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ। 19ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ। 20ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ। 21ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।
ਵੇਦੀ ਦੇ ਬਾਰੇ ਨਿਯਮ
22ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ। 23ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ। 24ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ। 25ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ। 26ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਕਿ ਕਿਤੇ ਤੁਹਾਡਾ ਨੰਗੇਜ਼ ਉਸ ਉੱਤੇ ਖੁੱਲ੍ਹ ਨਾ ਜਾਵੇ।

Currently Selected:

ਕੂਚ 20: IRVPun

Highlight

Copy

Compare

Share

None

Want to have your highlights saved across all your devices? Sign up or sign in