ਕੂਚ 24
24
ਯਹੋਵਾਹ ਅਤੇ ਇਸਰਾਏਲੀਆਂ ਦੇ ਵਿੱਚ ਨੇਮ
1ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ। 2ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਤੇ ਇਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ। 3ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। 4ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ। 5ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ। 6ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ 7ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ। 8ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ#24:8 ਇਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ । 9ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ। 10ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕ ਅਕਾਸ਼ ਹੀ ਵਰਗੀ ਸੀ। 11ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਤੇ ਉਨ੍ਹਾਂ ਨੇ ਖਾਧਾ ਪੀਤਾ।
ਮੂਸਾ ਸੀਨਈ ਪਰਬਤ ਉੱਤੇ
12ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ। 13ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ। 14ਅਤੇ ਉਸ ਨੇ ਬਜ਼ੁਰਗਾਂ ਨੂੰ ਆਖਿਆ, ਤੁਸੀਂ ਸਾਡੇ ਨਾਲ ਏਥੇ ਠਹਿਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ। 15ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ। 16ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ। 17ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ। 18ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।
Currently Selected:
ਕੂਚ 24: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.