YouVersion Logo
Search Icon

ਕੂਚ 27

27
ਹੋਮ ਬਲੀ ਦੀ ਵੇਦੀ
ਕੂਚ 38:1-7
1ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ। 2ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ। 3ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ। 4ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ। 5ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ। 6ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ। 7ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ। 8ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ।
ਡੇਰੇ ਦਾ ਵਿਹੜਾ
ਕੂਚ 38:9-20
9ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ। 10ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ। 11ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੀਆਂ ਕਨਾਤਾਂ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ। 12ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ। 13ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ 14ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ 15ਅਤੇ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ। 16ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ। 17ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚੁਫ਼ੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ। 18ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ। 19ਡੇਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।
ਦੀਪਕ ਦੀ ਦੇਖ-ਰੇਖ
ਲੇਵੀਆਂ 24:1-4
20ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ। 21ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।

Currently Selected:

ਕੂਚ 27: IRVPun

Highlight

Copy

Compare

Share

None

Want to have your highlights saved across all your devices? Sign up or sign in