ਕੂਚ 29
29
ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਜਾਜਕਾਈ ਦੇ ਲਈ ਅਭਿਸ਼ੇਕ ਕਰਨਾ
ਲੇਵੀਆਂ 8:1-36
1ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ 2ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ 3ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ। 4ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ। 5ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ। 6ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ #29:6 28:36 ਉੱਤੇ ਰੱਖੀਂ। 7ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ। 8ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ। 9ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ। 10ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ। 11ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ। 12ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ। 13ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ 14ਪਰ ਬਲ਼ਦ ਦਾ ਮਾਸ ਅਤੇ ਉਸ ਦੀ ਖੱਲ ਅਤੇ ਗੋਹੇ ਨੂੰ ਡੇਰੇ ਤੋਂ ਬਾਹਰ ਅੱਗ ਨਾਲ ਸਾੜ ਦੇਈਂ। ਇਹ ਪਾਪ ਬਲੀ ਹੈ। 15ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ। 16ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ। 17ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ। 18ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ। 19ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ। 20ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ। 21ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ। 22ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ। 23ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ। 24ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ। 25ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ। 26ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ। 27ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ। 28ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ। 29ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ। 30ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ। 31ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ 32ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ 33ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ। 34ਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ। 35ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ। 36ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ। 37ਸੱਤ ਦਿਨ ਤੱਕ ਤੂੰ ਜਗਵੇਦੀ ਲਈ ਪ੍ਰਾਸਚਿਤ ਕਰ ਕੇ ਉਹ ਨੂੰ ਪਵਿੱਤਰ ਕਰੀਂ ਸੋ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ ਅਤੇ ਜਿਹੜਾ ਜਗਵੇਦੀ ਨੂੰ ਛੂਹੇ ਉਹ ਪਵਿੱਤਰ ਹੋਵੇਗਾ।
ਰੋਜ਼ ਦੀਆਂ ਭੇਟਾਂ
ਗਿਣਤੀ 28:1-8
38ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ। 39ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ। 40ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ#29:40 ਇੱਕ ਲੀਟਰ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ 41ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ। 42ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ 43ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ। 44ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ। 45ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ 46ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
Currently Selected:
ਕੂਚ 29: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.