ਕੂਚ 3:7-8
ਕੂਚ 3:7-8 IRVPUN
ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ। ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।





