YouVersion Logo
Search Icon

ਕੂਚ 33

33
ਸੀਨਈ ਪਰਬਤ ਤੋਂ ਚੱਲਣ ਦੀ ਆਗਿਆ
1ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ। 2ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ। 3ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ#33:3 ਉਪਜਾਊ ਭੂਮੀ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ। 4ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ। 5ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ। 6ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
ਮਿਲਾਪ ਦਾ ਤੰਬੂ
7ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ। 8ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ। 9ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। 10ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ। 11ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
ਪਰਮੇਸ਼ੁਰ ਦੀ ਹਜ਼ੂਰੀ ਦਾ ਬਚਨ
12ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ। 13ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ। 14ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ। 15ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ। 16ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ? 17ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ। 18ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ। 19ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ#33:19 ਮਹਿਮਾ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। 20ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ। 21ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ 22ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ 23ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।

Currently Selected:

ਕੂਚ 33: IRVPun

Highlight

Copy

Compare

Share

None

Want to have your highlights saved across all your devices? Sign up or sign in