ਕੂਚ 35
35
ਸਬਤ ਨੂੰ ਮਨਾਉਣਾ
1ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ 2ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ। 3ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।
ਪਵਿੱਤਰ ਤੰਬੂ ਦੇ ਲਈ ਭੇਂਟ
ਕੂਚ 25:1-9
4ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ 5ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ 6ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ 7ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ 8ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ 9ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
ਡੇਰੇ ਦੀਆਂ ਹੋਰ ਵਸਤੂਆਂ
ਕੂਚ 39:32-43
10ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ। 11ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ 12ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ 13ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ 14ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ 15ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ 16ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ 17ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ 18ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ 19ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
ਲੋਕਾਂ ਦੁਆਰਾ ਭੇਂਟ ਲਿਆਉਣਾ
20ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ 21ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ। 22ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ 23ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ। 24ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ। 25ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ 26ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ 27ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ 28ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ 29ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
ਮਿਲਾਪ ਦੇ ਤੰਬੂ ਲਈ ਕਾਰੀਗਰ
ਕੂਚ 31:1-11
30ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ 31ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ 32ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ 33ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ 34ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ। 35ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।
Currently Selected:
ਕੂਚ 35: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.