YouVersion Logo
Search Icon

ਕੂਚ 4

4
ਮੂਸਾ ਅਦਭੁੱਤ ਸਮਰੱਥ ਪ੍ਰਾਪਤ ਕਰਦਾ ਹੈ
1ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ। 2ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।” 3ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ। 4ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।” 5ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ। 6ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ। 7ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ। 8ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ। 9ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ। 10ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ। 11ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ? 12ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।” 13ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।” 14ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ। 15ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ। 16ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ। 17ਤੂੰ ਇਹ ਲਾਠੀ ਆਪਣੇ ਹੱਥ ਵਿੱਚ ਲਵੀਂ ਜਿਸ ਦੇ ਨਾਲ ਤੂੰ ਉਨ੍ਹਾਂ ਨਿਸ਼ਾਨਾਂ ਨੂੰ ਵਿਖਾਵੇਂਗਾ।
ਮੂਸਾ ਮਿਸਰ ਦੇਸ ਵਾਪਸ ਆਉਂਦਾ ਹੈ
18ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ। 19ਤਦ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾ ਅਤੇ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਚਾਹੁਣ ਵਾਲੇ ਮਰ ਗਏ ਹਨ। 20ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ। 21ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।” 22ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।” 23ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ। 24ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ। 25ਤਦ ਸਿੱਪੋਰਾਹ ਨੇ ਇੱਕ ਚਕਮਕ ਦਾ ਪੱਥਰ ਲੈ ਕੇ ਆਪਣੇ ਪੁੱਤਰ ਦੀ ਖੱਲੜੀ ਕੱਟ ਸੁੱਟੀ ਅਤੇ ਉਸ ਨੂੰ ਉਸ ਦੇ ਪੈਰਾਂ#4:25 ਕੁਝ ਵਿਦਵਾਨ ਆਖਦੇ ਹਨ ਮੂਸਾ ਦਾ ਗੁਪਤ ਅੰਗ ਵਿੱਚ ਸੁੱਟ ਕੇ ਆਖਿਆ, ਤੂੰ ਸੱਚ-ਮੁੱਚ ਮੇਰੇ ਲਈ ਇੱਕ ਖੂਨੀ ਪਤੀ ਹੈਂ। 26ਸੋ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ। ਫਿਰ ਉਸ ਨੇ ਉਹ ਨੂੰ ਆਖਿਆ, ਸੁੰਨਤ ਦੇ ਕਾਰਨ ਤੂੰ ਖੂਨੀ ਪਤੀ ਹੋਇਆ ਹੈਂ। 27ਫਿਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਜਾ ਅਤੇ ਮੂਸਾ ਨੂੰ ਉਜਾੜ ਵਿੱਚ ਮਿਲ ਤਾਂ ਉਹ ਚਲਾ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਮਿਲਿਆ ਅਤੇ ਉਸ ਨੂੰ ਚੁੰਮਿਆ। 28ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ। 29ਫਿਰ ਮੂਸਾ ਅਤੇ ਹਾਰੂਨ ਚਲੇ ਗਏ ਅਤੇ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ 30ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ, ਦੱਸੀਆਂ ਅਤੇ ਪਰਜਾ ਦੇ ਸਾਹਮਣੇ ਉਹ ਨਿਸ਼ਾਨ ਵਿਖਾਏ। 31ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।

Currently Selected:

ਕੂਚ 4: IRVPun

Highlight

Copy

Compare

Share

None

Want to have your highlights saved across all your devices? Sign up or sign in