YouVersion Logo
Search Icon

ਹਿਜ਼ਕੀਏਲ 42

42
ਹੈਕਲ ਦੇ ਨੇੜੇ ਸਥਿਤ ਦੋ ਕੋਠੜੀਆਂ
1ਫਿਰ ਉਹ ਮਨੁੱਖ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ। 2ਸੌ ਹੱਥ ਲੰਮੇ ਥਾਂ ਦੇ ਸਾਹਮਣੇ ਉੱਤਰੀ ਦਰਵਾਜ਼ਾ ਸੀ, ਉਸ ਥਾਂ ਦੀ ਚੌੜਾਈ ਪੰਜਾਹ ਹੱਥ ਸੀ। 3ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫ਼ਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ। 4ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਹਨਾਂ ਦੇ ਦਰਵਾਜ਼ੇ ਉਤਰ ਵੱਲ ਸਨ। 5ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ, ਕਿਉਂ ਜੋ ਉਹਨਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮੰਜ਼ਲ ਦੇ ਟਾਕਰੇ ਵਿੱਚ ਇਹਨਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ। 6ਕਿਉਂ ਜੋ ਉਹ ਤਿੰਨ ਮੰਜ਼ਲੀਆਂ ਸਨ, ਪਰ ਉਹਨਾਂ ਦੇ ਥੰਮ੍ਹ ਵੇਹੜੇ ਦੇ ਥੰਮਾਂ ਵਾਂਗੂੰ ਨਹੀਂ ਸਨ, ਇਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮੰਜ਼ਲ ਤੋਂ ਧਰਤੀ ਉੱਤੋਂ ਤੰਗ ਸਨ। 7ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ। 8ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਬਾਈ ਸੀ। 9ਉਹਨਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ, ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ। 10ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ। 11ਉਹਨਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ, ਜਿਹਾ ਉੱਤਰੀ ਕੋਠੜੀਆਂ ਦੇ ਅੱਗੇ ਸੀ, ਉਹਨਾਂ ਦੀ ਲੰਬਾਈ ਅਤੇ ਚੌੜਾਈ ਬਰਾਬਰ ਸੀ ਅਤੇ ਉਹਨਾਂ ਦੇ ਸਾਰੇ ਲਾਂਘੇ ਉਹਨਾਂ ਦੀ ਤਰਤੀਬ ਅਤੇ ਉਹਨਾਂ ਦੇ ਦਰਵਾਜ਼ਿਆਂ ਦੇ ਅਨੁਸਾਰ ਸਨ। 12ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ। 13ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ#42:13 ਜਾਜਕਾਂ ਦੇ ਨਿਵਾਸ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ। ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ। 14ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।
ਹੈਕਲ ਦੇ ਖੇਤਰ ਦਾ ਮਾਪ
15ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ, ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚ ਲਿਆਇਆ, ਜਿਸ ਦਾ ਮੂੰਹ ਪੂਰਬ ਵੱਲ ਸੀ ਅਤੇ ਉਸ ਨੂੰ ਚਾਰੇ ਪਾਸਿਓਂ ਮਿਣਿਆ। 16ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ। 17ਉਸ ਨੇ ਮਿਣਤੀ ਦੇ ਕਾਨੇ ਨਾਲ ਉਤਰ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ। 18ਉਸ ਨੇ ਮਿਣਤੀ ਦੇ ਕਾਨੇ ਨਾਲ ਦੱਖਣ ਵੱਲ ਵੀ ਪੰਜ ਸੌ ਕਾਨੇ ਮਿਣੇ। 19ਉਸ ਨੇ ਪੱਛਮ ਵੱਲ ਮੁੜ ਕੇ ਮਿਣਤੀ ਦੇ ਕਾਨੇ ਨਾਲ ਪੰਜ ਸੌ ਕਾਨੇ ਮਿਣੇ। 20ਉਸ ਨੇ ਉਹ ਨੂੰ ਚੁਫ਼ੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੌ ਕਾਨੇ ਚੌੜੀ ਸੀ, ਤਾਂ ਜੋ ਪਵਿੱਤਰ ਸਥਾਨ ਨੂੰ ਸਧਾਰਨ ਥਾਂ ਤੋਂ ਵੱਖਰਾ ਕਰੇ।

Highlight

Copy

Compare

Share

None

Want to have your highlights saved across all your devices? Sign up or sign in