ਹਿਜ਼ਕੀਏਲ 46
46
ਪ੍ਰਧਾਨ ਅਤੇ ਪਰਬ
1ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਦ ਦੇ ਦਿਨ ਵੀ ਖੋਲ੍ਹਿਆ ਜਾਵੇਗਾ। 2ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ। 3ਦੇਸ ਦੇ ਲੋਕ ਉਸ ਫਾਟਕ ਦੇ ਦਰਵਾਜ਼ੇ ਤੇ ਸਬਤਾਂ ਅਤੇ ਨਵੇਂ ਚੰਦ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ। 4ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਨ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਮੇਂਢਾ। 5ਮੈਦੇ ਦੀ ਭੇਟ ਮੇਂਢੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾਹ ਦੇ ਲਈ ਇੱਕ ਹੀਨ ਤੇਲ। 6ਨਵੇਂ ਚੰਦ ਦੇ ਦਿਨ ਇੱਕ ਦੋਸ਼ ਰਹਿਤ ਵੱਛਾ, ਛੇ ਦੋਸ਼ ਰਹਿਤ ਭੇਡ ਦੇ ਬੱਚੇ ਅਤੇ ਇੱਕ ਦੋਸ਼ ਰਹਿਤ ਮੇਂਢਾ ਹੋਣਗੇ। 7ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ। 8ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ। 9ਜਦੋਂ ਦੇਸ ਦੇ ਲੋਕ ਠਹਿਰਾਏ ਹੋਏ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁਖ ਹਾਜ਼ਰ ਹੋਣਗੇ, ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਸਾਹਮਣੇ ਦੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲ ਜਾਵੇਗਾ। 10ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ। 11ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ। 12ਜਦੋਂ ਰਾਜਕੁਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਜਾਂ ਸੁੱਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ, ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਨ ਵਾਂਗੂੰ ਉਹ ਆਪਣੀ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।
ਹਰ ਰੋਜ਼ ਦੀ ਭੇਂਟ
13ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਦੋਸ਼ ਰਹਿਤ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ। 14ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ। 15ਇਸ ਤਰ੍ਹਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।
ਪ੍ਰਧਾਨ ਅਤੇ ਭੂਮੀ ਦਾ ਭਾਗ
16ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗ਼ਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ। ਉਹ ਉਹਨਾਂ ਦੀ ਜੱਦੀ ਮਿਰਾਸ ਹੈ। 17ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗ਼ਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ#46:17 ਮਾਫ਼ੀ ਅਤੇ ਛੁਡਾਏ ਜਾਣ ਦਾ ਸਮਾਂ ਤੱਕ ਉਸ ਦੀ ਹੋਵੇਗੀ। ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ। 18ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।
ਹੈਕਲ ਦੇ ਰਸੋਈ ਘਰ
19ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ। 20ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ। 21ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ। 22ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲ੍ਹੀ-ਚਾਲ੍ਹੀ ਹੱਥ ਲੰਮੇ ਅਤੇ ਤੀਹ-ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਨਾਪ ਦੇ ਸਨ। 23ਉਹਨਾਂ ਦੇ ਚੁਫ਼ੇਰੇ ਅਰਥਾਤ ਉਹਨਾਂ ਚਾਰਾਂ ਦੇ ਚੁਫ਼ੇਰੇ ਕੰਧ ਸੀ ਅਤੇ ਚੁਫ਼ੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ। 24ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ, ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।
Currently Selected:
ਹਿਜ਼ਕੀਏਲ 46: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.