ਹਿਜ਼ਕੀਏਲ 48
48
ਗੋਤਾਂ ਦੇ ਵਿੱਚ ਭੂਮੀ ਦੀ ਵੰਡ
1ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸ਼ਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ। 2ਦਾਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਆਸ਼ੇਰ ਦੇ ਲਈ ਇੱਕ ਭਾਗ। 3ਆਸ਼ੇਰ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਨਫ਼ਤਾਲੀ ਦੇ ਲਈ ਇੱਕ ਭਾਗ। 4ਨਫ਼ਤਾਲੀ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਮਨੱਸ਼ਹ ਦੇ ਲਈ ਇੱਕ ਭਾਗ। 5ਮਨੱਸ਼ਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਇਫ਼ਰਾਈਮ ਦੇ ਲਈ ਇੱਕ ਭਾਗ। 6ਇਫ਼ਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ। 7ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਹੂਦਾਹ ਦੇ ਲਈ ਇੱਕ ਭਾਗ।
ਦੇਸ ਦੇ ਵਿਚਕਾਰ ਭੂਮੀ ਦਾ ਵਿਸ਼ੇਸ਼ ਭਾਗ
8ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਭੇਟਾਂ ਦਾ ਭਾਗ ਹੋਵੇਗਾ। ਉਹ ਦੀ ਚੌੜਾਈ ਪੱਚੀ ਹਜ਼ਾਰ ਅਤੇ ਲੰਬਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਤੇ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ। 9ਭੇਟਾਂ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਛੱਡੋਗੇ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ। 10ਇਹ ਪਵਿੱਤਰ ਭੇਟਾਂ ਦਾ ਭਾਗ ਉਹਨਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉਤਰ ਵੱਲ ਉਹ ਦੀ ਲੰਬਾਈ ਪੱਚੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੂਰਬ ਦੀ ਵੱਲ ਅਤੇ ਪੱਚੀ ਹਜ਼ਾਰ ਉਹ ਦੀ ਲੰਬਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ। 11ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਾਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ। 12ਦੇਸ ਦੀ ਭੇਟਾਂ ਵਿੱਚੋਂ ਲੇਵੀ ਦੇ ਭਾਗ ਦੀ ਹੱਦ ਕੋਲ ਇਹ ਉਹਨਾਂ ਦੇ ਲਈ ਭੇਟਾਂ ਹੋਵੇਗੀ, ਜਿਹੜੀ ਅੱਤ ਪਵਿੱਤਰ ਹੋਵੇਗੀ। 13ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਹੋਵੇਗੀ। 14ਉਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਕੋਲੋਂ ਜਾਣ ਦੇਣ, ਕਿਉਂ ਜੋ ਉਹ ਯਹੋਵਾਹ ਲਈ ਪਵਿੱਤਰ ਹੈ। 15ਉਹ ਪੰਜ ਹਜ਼ਾਰ ਦੀ ਚੌੜਾਈ ਦਾ ਬਾਕੀ ਭਾਗ ਉਸ ਪੱਚੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ-ਦੁਆਲੇ ਦੇ ਲਈ ਸ਼ਾਮਲਾਟ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ। 16ਉਹ ਦੀ ਮਿਣਤੀ ਇਹ ਹੋਵੇਗੀ - ਉਤਰ ਵੱਲ ਚਾਰ ਹਜ਼ਾਰ ਪੰਜ ਸੌ, ਦੱਖਣ ਵੱਲ ਚਾਰ ਹਜ਼ਾਰ ਪੰਜ ਸੌ, ਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ ਹੱਥ। 17ਸ਼ਹਿਰ ਦੀ ਸ਼ਾਮਲਾਟ ਉੱਤਰ ਵੱਲ ਦੋ ਸੌ ਪੰਜਾਹ, ਦੱਖਣ ਵੱਲ ਦੋ ਸੌ ਪੰਜਾਹ, ਪੂਰਬ ਵੱਲ ਦੋ ਸੌ ਪੰਜਾਹ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ। 18ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਬਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ। 19ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ। 20ਭੇਟਾਂ ਦੇ ਸਾਰੇ ਭਾਗ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਪੱਚੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤਰ ਭੇਟਾਂ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਛੱਡੋਗੇ। 21ਰਹਿੰਦਾ ਜਿਹੜਾ ਪਵਿੱਤਰ ਭੇਟਾਂ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾਂ ਦੇ ਭਾਗ ਦੇ ਪੱਚੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੱਚੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ, ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤਰ ਭੇਟਾਂ ਦਾ ਭਾਗ ਅਤੇ ਪਵਿੱਤਰ ਸਥਾਨ ਅਤੇ ਭਵਨ ਉਹ ਦੇ ਵਿਚਕਾਰ ਹੋਵੇਗਾ। 22ਲੇਵੀ ਦੀ ਮਿਰਾਸ ਵਿੱਚੋਂ ਅਤੇ ਸ਼ਹਿਰ ਦੀ ਮਿਰਾਸ ਵਿੱਚੋਂ ਜਿਹੜੀ ਰਾਜਕੁਮਾਰ ਦੀ ਮਿਰਾਸ ਦੇ ਵਿਚਕਾਰ ਹੈ, ਯਹੂਦਾਹ ਦੀ ਹੱਦ ਅਤੇ ਬਿਨਯਾਮੀਨ ਦੀ ਹੱਦ ਦੇ ਵਿਚਾਲੇ, ਰਾਜਕੁਮਾਰ ਦੇ ਲਈ ਹੋਵੇਗੀ।
ਹੋਰ ਗੋਤਾਂ ਦੇ ਭਾਗ
23ਬਾਕੀ ਗੋਤਾਂ ਦੇ ਲਈ ਅਜਿਹਾ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਬਿਨਯਾਮੀਨ ਦੇ ਲਈ ਇੱਕ ਭਾਗ ਹੋਵੇਗਾ। 24ਬਿਨਯਾਮੀਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਸ਼ਿਮਓਨ ਦੇ ਲਈ ਇੱਕ ਭਾਗ ਹੋਵੇਗਾ। 25ਸ਼ਿਮਓਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਿੱਸਾਕਾਰ ਦੇ ਲਈ ਇੱਕ ਭਾਗ ਹੋਵੇਗਾ। 26ਯਿੱਸਾਕਾਰ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਜ਼ਬੂਲੁਨ ਦੇ ਲਈ ਇੱਕ ਭਾਗ ਹੋਵੇਗਾ। 27ਜ਼ਬੂਲੁਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਗਾਦ ਦੇ ਲਈ ਇੱਕ ਭਾਗ ਹੋਵੇਗਾ। 28ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ-ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਹੋਵੇਗੀ। 29ਇਹ ਉਹ ਦੇਸ ਹੈ ਜਿਹ ਨੂੰ ਤੁਸੀਂ ਮਿਰਾਸ ਦੇ ਲਈ ਪਰਚੀਆਂ ਪਾ ਕੇ ਇਸਰਾਏਲ ਦੇ ਗੋਤਾਂ ਦੇ ਵਿੱਚ ਵੰਡੋਗੇ ਅਤੇ ਇਹ ਉਹਨਾਂ ਦੇ ਭਾਗ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।
ਨਗਰ ਦੇ ਦਰਵਾਜ਼ੇ
30ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਇਹ ਹਨ - ਉਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ 31ਅਤੇ ਸ਼ਹਿਰ ਦੇ ਫਾਟਕਾਂ ਦੇ ਨਾਮ ਇਸਰਾਏਲ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ। ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ ਹੋਵੇਗਾ। 32ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ ਹੋਵੇਗਾ। 33ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ ਹੋਵੇਗਾ। 34ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫ਼ਤਾਲੀ ਦਾ ਹੋਵੇਗਾ। 35ਉਹ ਦਾ ਘੇਰਾ ਅਠਾਰਾਂ ਹਜ਼ਾਰ#48:35 6 ਮੀਲ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਸ਼ਾਮਾ#48:35 ਉੱਥੇ ਹੈ।”
Currently Selected:
ਹਿਜ਼ਕੀਏਲ 48: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.