YouVersion Logo
Search Icon

ਹੋਸ਼ੇ 7

7
1ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ,
ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ,
ਨਾਲੇ ਸਾਮਰਿਯਾ ਦੀ ਬੁਰਿਆਈ ਵੀ, -
ਕਿਉਂਕਿ ਉਹ ਝੂਠ ਮਾਰਦੇ ਹਨ,
ਚੋਰ ਅੰਦਰ ਆ ਵੜਦੇ ਹਨ,
ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
2ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ
ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ,
ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ,
ਉਹ ਮੇਰੇ ਸਨਮੁਖ ਹਨ।
ਰਾਜ ਮਹਿਲ ਦੇ ਵਿੱਚ ਬਗਾਵਤ ਦੀ ਸਾਜਿਸ਼
3ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ
ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।
4ਉਹ ਸਾਰੇ ਦੇ ਸਾਰੇ ਵਿਭਚਾਰੀ ਹਨ,
ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ,
ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ,
ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।
5ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ
ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ,
ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।
6ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ,
ਜਦ ਉਹ ਘਾਤ ਵਿੱਚ ਬਹਿੰਦੇ ਹਨ,
ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ,
ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।
7ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ,
ਅਤੇ ਉਹ ਆਪਣੇ ਨਿਆਂਈਆਂ ਨੂੰ ਖਾ ਜਾਂਦੇ ਹਨ,
ਉਹਨਾਂ ਦੇ ਸਾਰੇ ਰਾਜੇ ਡਿੱਗ ਪਏ,
ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।
ਇਸਰਾਏਲ ਅਤੇ ਹੋਰ ਜਾਤੀਆਂ
8ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ,
ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!
9ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ,
ਅਤੇ ਉਹ ਇਹ ਨਹੀਂ ਜਾਣਦਾ।
ਉਹ ਦੇ ਧੌਲੇ ਆਉਣ ਲੱਗ ਪਏ ਹਨ,
ਅਤੇ ਉਹ ਇਹ ਨਹੀਂ ਜਾਣਦਾ।
10ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ,
ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ,
ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।
11ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ,
ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!
12ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ,
ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ,
ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।
13ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ।
ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ।
ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ,
ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
14ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ,
ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ।
ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ,
ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।
15ਮੈਂ ਉਹਨਾਂ ਦੀ ਬਾਂਹ ਨੂੰ ਸਿਖਾਇਆ ਤੇ ਤਕੜਾ ਕੀਤਾ,
ਪਰ ਉਹ ਮੇਰੇ ਵਿਰੁੱਧ ਬੁਰਿਆਈ ਸੋਚਦੇ ਹਨ।
16ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ,
ਉਹ ਨਕਲੀ ਧਣੁੱਖ ਵਰਗੇ ਹਨ।
ਉਹਨਾਂ ਦੇ ਹਾਕਮ ਤਲਵਾਰ ਨਾਲ,
ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, -
ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ।

Currently Selected:

ਹੋਸ਼ੇ 7: IRVPun

Highlight

Copy

Compare

Share

None

Want to have your highlights saved across all your devices? Sign up or sign in