ਯਾਕੂਬ 3:14-18
ਯਾਕੂਬ 3:14-18 IRVPUN
ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ। ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।