YouVersion Logo
Search Icon

ਯਾਕੂਬ 3

3
ਜੀਭ ਨੂੰ ਵੱਸ ਵਿੱਚ ਕਰਨਾ
1ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ। 2ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ। 3ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। 4ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। 5ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! 6ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! 7ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। 8ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ। 9ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ। 10ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ! 11ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ? 12ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
ਸਵਰਗੀ ਬੁੱਧੀ
13ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ। 14ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। 15ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ। 16ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। 17ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। 18ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।

Currently Selected:

ਯਾਕੂਬ 3: IRVPun

Highlight

Share

Copy

None

Want to have your highlights saved across all your devices? Sign up or sign in