YouVersion Logo
Search Icon

ਯੂਨਾ 4

4
ਯੂਨਾਹ ਦਾ ਕ੍ਰੋਧ ਅਤੇ ਪਰਮੇਸ਼ੁਰ ਦੀ ਦਯਾ
1ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ। 2ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ। 3ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।” 4ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?” 5ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?
6ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ। 7ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ। 8ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!” 9ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!” 10ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ। 11ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”

Currently Selected:

ਯੂਨਾ 4: IRVPun

Highlight

Copy

Compare

Share

None

Want to have your highlights saved across all your devices? Sign up or sign in