ਲੇਵੀਆਂ 17
17
ਖੂਨ ਦੀ ਪਵਿੱਤਰਤਾ
1ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 2ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ: 3ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ, 4ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। 5ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ। 6ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ। 7ਤਾਂ ਜੋ ਉਹ ਜਿਹੜੇ ਬੱਕਰਿਆਂ#17:7 ਦੁਸ਼ਟ ਆਤਮਾਵਾਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
8ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ, 9ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
10ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ। 11ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ। 12ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ।
13ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ। 14ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ। 15ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ। 16ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ।
Currently Selected:
ਲੇਵੀਆਂ 17: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.