ਲੇਵੀਆਂ 4
4
ਪਾਪ ਬਲੀ ਦੀ ਬਿਧੀ
1ਯਹੋਵਾਹ ਨੇ ਮੂਸਾ ਨੂੰ ਆਖਿਆ, 2ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ, 3ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ#4:3 ਪ੍ਰਧਾਨ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ, 4ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ, 5ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ। 6ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ। 7ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ। 8ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ। 9ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ, 10ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ। 11ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ, 12ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
13ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ, 14ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ, 15ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ। 16ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ। 17ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ। 18ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ। 19ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ। 20ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ। 21ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
22ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ, 23ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ, 24ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ। 25ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ। 26ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
27ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ, 28ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ। 29ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ। 30ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ। 31ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
32ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ। 33ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ। 34ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ। 35ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
Currently Selected:
ਲੇਵੀਆਂ 4: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.