ਲੇਵੀਆਂ 6
6
1ਯਹੋਵਾਹ ਨੇ ਮੂਸਾ ਨੂੰ ਆਖਿਆ, 2ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ, 3ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ, 4ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ, 5ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ। 6ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ। 7ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
ਵੱਖਰੀਆਂ-ਵੱਖਰੀਆਂ ਬਲੀਆਂ ਦੀ ਬਿਧੀ
ਹੋਮ ਬਲੀ
8ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 9ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ। 10ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ। 11ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ। 12ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ। 13ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
ਮੈਦੇ ਦੀ ਭੇਟ
14ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ। 15ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ। 16ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ। 17ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ। 18ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ।
19ਯਹੋਵਾਹ ਨੇ ਮੂਸਾ ਨੂੰ ਆਖਿਆ, 20ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ#6:20 ਅੱਧਾ ਲੀਟਰ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ। 21ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ। 22ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ। 23ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
ਪਾਪ ਬਲੀ
24ਯਹੋਵਾਹ ਨੇ ਮੂਸਾ ਨੂੰ ਆਖਿਆ, 25ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ। 26ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ। 27ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ। 28ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ। 29ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ। 30ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ।
Currently Selected:
ਲੇਵੀਆਂ 6: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.