ਲੇਵੀਆਂ 7
7
ਦੋਸ਼ ਬਲੀ
1ਦੋਸ਼ ਬਲੀ ਦੀ ਭੇਟ ਦੀ ਬਿਧੀ ਇਹ ਹੈ: ਉਹ ਅੱਤ ਪਵਿੱਤਰ ਹੈ। 2ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ। 3ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ। 4ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। 5ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ। 6ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।
7ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ। 8ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ। 9ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ। 10ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ।
ਸੁੱਖ-ਸਾਂਦ ਦੀ ਭੇਟ
11ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ: 12ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ, 13ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ। 14ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ। 15ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ। 16ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ। 17ਪਰ ਉਸ ਬਲੀ ਦੇ ਮਾਸ ਵਿੱਚੋਂ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ। 18ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।
19ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ। 20ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। 21ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।
22ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 23ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ। 24ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ। 25ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। 26ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ। 27ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
28ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 29ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ। 30ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ। 31ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ। 32ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ। 33ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ। 34ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ।
35ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ। 36ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
37ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ। 38ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।
Currently Selected:
ਲੇਵੀਆਂ 7: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.