YouVersion Logo
Search Icon

ਲੂਕਾ 4:9-12

ਲੂਕਾ 4:9-12 IRVPUN

ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”। ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ। ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।