ਮਲਾਕੀ 1
1
1ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ।
ਇਸਰਾਏਲ ਦੇ ਲਈ ਪਰਮੇਸ਼ੁਰ ਦਾ ਪਿਆਰ
2ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ 3ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਰਬਤ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ਼ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ। 4ਭਾਵੇਂ ਅਦੋਮ ਦੇ ਵਾਸੀ ਆਖਣ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।” 5ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!
ਜਾਜਕਾਂ ਨੂੰ ਪ੍ਰਭੂ ਦੀ ਫਟਕਾਰ
6“ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ? 7ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ 8ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ!” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ। 9ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ। 10ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ। 11ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। 12ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ 13ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ 14ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ!
Currently Selected:
ਮਲਾਕੀ 1: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.