YouVersion Logo
Search Icon

ਮੀਕਾ 1

1
1ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
ਸਾਮਰਿਯਾ ਅਤੇ ਯਰੂਸ਼ਲਮ ਦੇ ਲਈ ਵਿਰਲਾਪ
2ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ,
ਹੇ ਧਰਤੀ ਅਤੇ ਉਸ ਦੀ ਭਰਪੂਰੀ!
ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ,
ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।
3ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ,
ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।
4ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ,
ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ,
ਜਿਵੇਂ ਅੱਗ ਦੇ ਅੱਗੇ ਮੋਮ
ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ।
5ਇਹ ਸਭ ਯਾਕੂਬ ਦੇ ਅਪਰਾਧ
ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ।
ਯਾਕੂਬ ਦਾ ਅਪਰਾਧ ਕੀ ਹੈ?
ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ?
ਕੀ ਉਹ ਯਰੂਸ਼ਲਮ ਨਹੀਂ?
6ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ,
ਅੰਗੂਰੀ ਬਾਗ਼ ਲਾਉਣ ਦੇ ਲਈ,
ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ,
ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।
7ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ,
ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ,
ਉਹ ਅੱਗ ਵਿੱਚ ਸਾੜਿਆ ਜਾਵੇਗਾ,
ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ,
ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ,
ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ!
8ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ,
ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ,
ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ
ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ।
9ਉਸ ਦਾ ਫੱਟ ਅਸਾਧ ਹੈ,
ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ,
ਉਹ ਮੇਰੀ ਪਰਜਾ ਦੇ ਫਾਟਕ ਤੱਕ,
ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ।
ਦੁਸ਼ਮਣ ਦਾ ਯਰੂਸ਼ਲਮ ਦੇ ਵੱਲ ਵਧਣਾ
10ਗਥ ਵਿੱਚ ਇਸ ਦੀ ਚਰਚਾ ਨਾ ਕਰੋ,
ਅਤੇ ਬਿਲਕੁਲ ਨਾ ਰੋਵੋ,
ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ।
11ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ!
ਸਅਨਾਨ ਦੀ ਵਾਸਣ ਨਹੀਂ ਨਿੱਕਲਦੀ,
ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ।
12ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ,
ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ।
13ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ,
ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ,
ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।
14ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ,
ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ।
15ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ,
ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ।
16ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ,
ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ,
ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।

Currently Selected:

ਮੀਕਾ 1: IRVPun

Highlight

Copy

Compare

Share

None

Want to have your highlights saved across all your devices? Sign up or sign in