ਮੀਕਾ 5
5
1ਹੁਣ ਹੇ ਜੱਥਿਆਂ ਦੀਏ ਧੀਏ,
ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ,
ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ,
ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।
ਬੈਤਲਹਮ ਵਿੱਚੋਂ ਇੱਕ ਰਾਜੇ ਦੇ ਆਉਣ ਦਾ ਵਾਅਦਾ
2ਪਰ ਹੇ ਬੈਤਲਹਮ ਅਫਰਾਥਾਹ,
ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ,
ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ,
ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।
3ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ,
ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ।
4ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ,
ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ,
ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।
5ਉਹ ਸਾਡੀ ਸ਼ਾਂਤੀ ਹੋਵੇਗਾ।
ਛੁਟਕਾਰਾ ਅਤੇ ਸਜ਼ਾ
ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ,
ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ,
ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ,
ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
6ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ,
ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ,
ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ,
ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ,
ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ।
7ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ,
ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ,
ਅਤੇ ਫੁਹਾਰਾਂ ਵਾਂਗੂੰ,
ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ,
ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।
8ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ,
ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ,
ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ,
ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ,
ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ,
ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ!
9ਤੇਰਾ ਹੱਥ ਤੇਰੇ ਵਿਰੋਧੀਆਂ ਦੇ ਵਿਰੁੱਧ ਉੱਠਿਆ ਰਹੇਗਾ,
ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ।
10“ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ,
“ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ,
ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।
11ਮੈਂ ਤੇਰੇ ਦੇਸ਼ ਦੇ ਸ਼ਹਿਰਾਂ ਨੂੰ ਨਾਸ ਕਰਾਂਗਾ,
ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ।
12ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ,
ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।
13ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ,
ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ।
14ਮੈਂ ਤੇਰੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ,
ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।
15ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ,
ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ!”
Currently Selected:
ਮੀਕਾ 5: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.