ਗਿਣਤੀ 16:30-32
ਗਿਣਤੀ 16:30-32 IRVPUN
ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।





