ਗਿਣਤੀ 17
17
ਹਾਰੂਨ ਦੀ ਲਾਠੀ ਦੇ ਵਿੱਚ ਕੂੰਬਲਾਂ
1ਯਹੋਵਾਹ ਨੇ ਮੂਸਾ ਨੂੰ ਆਖਿਆ, 2ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ। 3ਤੂੰ ਹਾਰੂਨ ਦਾ ਨਾਮ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ-ਇੱਕ ਢਾਂਗਾ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਹਰ ਮੁਖੀਏ ਦੇ ਲਈ ਹੋਵੇਗਾ। 4ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ। 5ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ। 6ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ। 7ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ। 8ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ। 9ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ। 10ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ। 11ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।
12ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ। 13ਜੋ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਜਾਂਦਾ ਉਹ ਮਰ ਜਾਂਦਾ ਹੈ। ਕੀ ਅਸੀਂ ਵੀ ਸਾਰੇ ਮਰ ਜਾਂਵਾਂਗੇ?
Currently Selected:
ਗਿਣਤੀ 17: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.