ਗਿਣਤੀ 25
25
ਇਸਰਾਏਲੀਆਂ ਦੁਆਰਾ ਵਿਭਚਾਰ
1ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ। 2ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ। 3ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ। 4ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ। 5ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
6ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ। 7ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ। 8ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ। 9ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।
10ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 11ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ। 12ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ। 13ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।
14ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ। 15ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।
16ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, 17ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ। 18ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।
Currently Selected:
ਗਿਣਤੀ 25: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.