YouVersion Logo
Search Icon

ਗਿਣਤੀ 30

30
ਸੁੱਖਣਾ ਸੁੱਖਣ ਦੀ ਵਿਧੀ
1ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ। 2ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ। 3ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ। 4ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। 5ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ। 6ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ। 7ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। 8ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। 9ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ 10ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ। 11ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ। 12ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। 13ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ। 14ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ। 15ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ।
16ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।

Currently Selected:

ਗਿਣਤੀ 30: IRVPun

Highlight

Copy

Compare

Share

None

Want to have your highlights saved across all your devices? Sign up or sign in

Video for ਗਿਣਤੀ 30