ਰੋਮੀਆਂ 1
1
1ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ। 2ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ। 3ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ। 4ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ। 5ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ। 6ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ। 7ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
ਧੰਨਵਾਦ ਦੀ ਪ੍ਰਾਰਥਨਾ
8ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ। 9ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ। 10ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ। 11ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। 12ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ। 13ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
14ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ। 15ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।
ਖੁਸ਼ਖਬਰੀ ਦੀ ਸਮਰੱਥਾ
16ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ। 17ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।
ਮਨੁੱਖ ਜਾਤੀ ਦਾ ਪਾਪ
18ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ। 19ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। 20ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। 21ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ। 22ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। 23ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
24ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। 25ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
26ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। 27ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
28ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ। 29ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ 30ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। 31ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। 32ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
Currently Selected:
ਰੋਮੀਆਂ 1: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.