YouVersion Logo
Search Icon

ਜ਼ਕਰ 12

12
ਭਵਿੱਖ ਦੇ ਵਿੱਚ ਯਰੂਸ਼ਲਮ ਦਾ ਛੁਟਕਾਰਾ
1ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ। 2ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ। 3ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ। 4ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ। 5ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ। 6ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ। 7ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ। 8ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ। 9ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ। 10ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ। 11ਉਸ ਦਿਨ ਯਰੂਸ਼ਲਮ ਵਿੱਚ ਹਦਦ-ਰਮੋਨ ਦੇ ਇਲਾਕੇ ਦੇ ਸੋਗ ਵਰਗਾ ਵੱਡਾ ਸੋਗ ਹੋਵੇਗਾ, ਜਿਹੜਾ ਮਗਿੱਦੋ ਦੀ ਘਾਟੀ ਵਿੱਚ ਹੋਇਆ ਸੀ। 12ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, 13ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ 14ਸਾਰੇ ਬਾਕੀ ਪਰਿਵਾਰ, ਪਰਿਵਾਰਾਂ ਦੇ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ।

Currently Selected:

ਜ਼ਕਰ 12: IRVPun

Highlight

Copy

Compare

Share

None

Want to have your highlights saved across all your devices? Sign up or sign in