YouVersion Logo
Search Icon

ਜ਼ਕਰ 13

13
1ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ। 2ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ। 3ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ। 4ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ। 5ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ। 6ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ।
ਪ੍ਰਭੂ ਦੇ ਚਰਵਾਹੇ ਨੂੰ ਮਾਰ ਸੁੱਟਣ ਦੀ ਆਗਿਆ
7ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ, 8ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ। 9ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

Currently Selected:

ਜ਼ਕਰ 13: IRVPun

Highlight

Copy

Compare

Share

None

Want to have your highlights saved across all your devices? Sign up or sign in