ਜ਼ਕਰ 14
14
ਯਰੂਸ਼ਲਮ ਅਤੇ ਹੋਰ ਕੌਮਾਂ
1ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ। 2ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ। 3ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ। 4ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ। 5ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ। 6ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਮੱਧਮ ਪੈ ਜਾਣਗੇ। 7ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ। 8ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ। 9ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ। 10ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ। 11ਉਸ ਵਿੱਚ ਉਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁੱਖ ਵਿੱਚ ਵੱਸੇਗਾ। 12ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ। 13ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜ੍ਹਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ। 14ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ। 15ਇਸ ਮਹਾਂਮਾਰੀ ਵਾਂਗੂੰ ਇੱਕ ਮਹਾਂਮਾਰੀ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਉੱਤੇ ਪਵੇਗੀ, ਜਿਹੜੇ ਡੇਰਿਆਂ ਵਿੱਚ ਹੋਣਗੇ। 16ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ। 17ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ। 18ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ। 19ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਉਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ। 20ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ। 21ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਕਨਾਨੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।
Currently Selected:
ਜ਼ਕਰ 14: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.