YouVersion Logo
Search Icon

ਜ਼ਕਰ 2

2
ਨਾਪਣ ਵਾਲੀ ਡੋਰੀ ਦੇ ਨਾਲ ਸੰਬੰਧਿਤ ਦਰਸ਼ਣ
1ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ। 2ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ। 3ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ। 4ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ। 5ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
ਗੁਲਾਮੀ ਵਿੱਚ ਗਏ ਲੋਕਾਂ ਨੂੰ ਬੁਲਾਉਣਾ
6ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ। 7ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ। 8ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ। 9ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ। 10ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ। 11ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। 12ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ਼ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ। 13ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ।

Currently Selected:

ਜ਼ਕਰ 2: IRVPun

Highlight

Copy

Compare

Share

None

Want to have your highlights saved across all your devices? Sign up or sign in