YouVersion Logo
Search Icon

ਜ਼ਕਰ 3

3
ਮਹਾਂ ਜਾਜਕ ਦੇ ਨਾਲ ਸੰਬੰਧਿਤ ਦਰਸ਼ਣ
1ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ। 2ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ? 3ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ। 4ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ। 5ਉਸ ਨੇ ਆਖਿਆ, ਇਸ ਦੇ ਸਿਰ ਉੱਤੇ ਉਹ ਸਾਫ਼ ਪੱਗੜੀ ਰੱਖਣ! ਤਾਂ ਉਹਨਾਂ ਨੇ ਉਸ ਦੇ ਸਿਰ ਉੱਤੇ ਸਾਫ਼ ਪੱਗੜੀ ਰੱਖੀ ਅਤੇ ਕੱਪੜੇ ਪੁਆਏ, ਯਹੋਵਾਹ ਦਾ ਦੂਤ ਕੋਲ ਖੜ੍ਹਾ ਰਿਹਾ। 6ਯਹੋਵਾਹ ਦੇ ਦੂਤ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਕਿ 7ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ। 8ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ। 9ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ। 10ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜ਼ੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

Currently Selected:

ਜ਼ਕਰ 3: IRVPun

Highlight

Copy

Compare

Share

None

Want to have your highlights saved across all your devices? Sign up or sign in