YouVersion Logo
Search Icon

ਸਫ਼ਨਯਾਹ 2

2
ਤੋਬਾ ਲਈ ਬੁਲਾਹਟ
1ਹੇ ਨਿਰਲੱਜ ਕੌਮ, ਆਪਣੇ ਆਪ ਨੂੰ ਇਕੱਠੇ ਕਰੋ, ਹਾਂ, ਇਕੱਠੇ ਹੋ ਜਾਓ, 2ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ! 3ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ!
ਇਸਰਾਏਲ ਦੇ ਗੁਆਂਢੀ ਰਾਜਾਂ ਦਾ ਪਤਨ
4ਅੱਜ਼ਾਹ ਸ਼ਹਿਰ ਤਾਂ ਤਿਆਗਿਆ ਜਾਵੇਗਾ, ਅਤੇ ਸ਼ਹਿਰ ਅਸ਼ਕਲੋਨ ਵਿਰਾਨ ਹੋ ਜਾਵੇਗਾ, ਉਹ ਦਿਨ-ਦੁਪਹਿਰੇ ਅਸ਼ਦੋਦ ਦੇ ਸ਼ਹਿਰ ਨੂੰ ਧੱਕ ਦੇਣਗੇ ਅਤੇ ਅਕਰੋਨ ਸ਼ਹਿਰ ਪੁੱਟਿਆ ਜਾਵੇਗਾ।
5ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ ਹਾਏ, ਕਰੇਤੀਆਂ ਦੀ ਕੌਮ ਉੱਤੇ ਹਾਏ! ਹੇ ਕਨਾਨ, ਫ਼ਲਿਸਤੀਆਂ ਦੇ ਦੇਸ਼, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਅਜਿਹਾ ਨਾਸ ਕਰਾਂਗਾ ਕਿ ਤੇਰਾ ਕੋਈ ਵਾਸੀ ਨਾ ਬਚੇਗਾ! 6ਸਮੁੰਦਰੀ ਕੰਢਾ ਚਾਰਗਾਹ ਹੋਵੇਗਾ, ਜਿੱਥੇ ਅਯਾਲੀਆਂ ਦੇ ਨਿਵਾਸ ਅਤੇ ਇੱਜੜਾਂ ਦੇ ਵਾੜੇ ਹੋਣਗੇ। 7ਉਹੋ ਕੰਢਾ ਯਹੂਦਾਹ ਦੇ ਘਰਾਣੇ ਦੇ ਬਚੇ ਹੋਏ ਲੋਕਾਂ ਲਈ ਹੋਵੇਗਾ, ਉਹ ਆਪਣੇ ਇੱਜੜਾਂ ਨੂੰ ਉੱਥੇ ਚਾਰਨਗੇ, ਉਹ ਅਸ਼ਕਲੋਨ ਦੇ ਘਰਾਂ ਵਿੱਚ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੀ ਸੁੱਧ ਲਵੇਗਾ ਅਤੇ ਉਹਨਾਂ ਨੂੰ ਗੁਲਾਮੀ ਤੋਂ ਮੋੜ ਲਿਆਵੇਗਾ।
8ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ। 9ਮੇਰੇ ਜੀਵਨ ਦੀ ਸਹੁੰ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੂਮ ਵਰਗਾ ਹੋ ਜਾਵੇਗਾ ਅਤੇ ਅੰਮੋਨੀ ਅਮੂਰਾਹ ਵਰਗੇ, ਉਹ ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਖਾਣ ਬਣ ਜਾਣਗੇ ਅਤੇ ਸਦਾ ਵਿਰਾਨ ਰਹਿਣਗੇ, - ਮੇਰੀ ਪਰਜਾ ਦੇ ਬਚੇ ਹੋਏ ਲੋਕ ਉਹਨਾਂ ਨੂੰ ਲੁੱਟਣਗੇ ਅਤੇ ਮੇਰੀ ਕੌਮ ਦੇ ਬਚੇ ਹੋਏ ਉਹਨਾਂ ਉੱਤੇ ਕਬਜ਼ਾ ਕਰਨਗੇ। 10ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ। 11ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ।
12ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ, 13ਉਹ ਆਪਣਾ ਹੱਥ ਉੱਤਰ ਵੱਲ ਵੀ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ ਅਤੇ ਨੀਨਵਾਹ ਨੂੰ ਵਿਰਾਨ ਬਣਾਵੇਗਾ ਅਤੇ ਉਜਾੜ ਵਾਂਗੂੰ ਸੁਕਾ ਦੇਵੇਗਾ। 14ਵੱਗ ਉਸ ਦੇ ਵਿੱਚ ਲੇਟਣਗੇ, ਸਾਰੀਆਂ ਪ੍ਰਜਾਤੀਆਂ ਦੇ ਜੰਗਲੀ ਜਾਨਵਰ ਉੱਥੇ ਝੁੰਡ ਬਣਾ ਕੇ ਬੈਠਣਗੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੀਆਂ ਦਰਾਰਾਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜੇਗੀ, ਉਹ ਦੀਆਂ ਚੌਖਟਾਂ ਤਬਾਹ ਹੋ ਜਾਣਗੀਆਂ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋ ਜਾਵੇਗੀ। 15ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ।

Highlight

Copy

Compare

Share

None

Want to have your highlights saved across all your devices? Sign up or sign in

Videos for ਸਫ਼ਨਯਾਹ 2