ਸਫ਼ਨਯਾਹ 3
3
ਯਰੂਸ਼ਲਮ ਦਾ ਪਾਪ ਅਤੇ ਉਸ ਦਾ ਛੁਟਕਾਰਾ
1ਹਾਏ ਉਸ ਨਗਰੀ#3:1 ਯਰੂਸ਼ਲਮ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ! 2ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ।
3ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ! 4ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ, 5ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ। 6ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ। 7ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।”
8ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।”
9ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ। 10ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ।
11ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ। 12ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ। 13ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।
ਅਨੰਦ ਦਾ ਗੀਤ
14ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ! 15ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ। 16ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!” 17ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
18ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ। 19ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ। 20ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ।
Currently Selected:
ਸਫ਼ਨਯਾਹ 3: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.