1 ਸ਼ਮੂਏਲ 13:13-14
1 ਸ਼ਮੂਏਲ 13:13-14 PCB
ਸ਼ਮੂਏਲ ਨੇ ਕਿਹਾ, “ਤੂੰ ਇੱਕ ਮੂਰਖਤਾ ਵਾਲਾ ਕੰਮ ਕੀਤਾ ਹੈ। ਤੂੰ ਯਾਹਵੇਹ ਆਪਣੇ ਪਰਮੇਸ਼ਵਰ ਦੀ ਗੱਲ ਨਹੀਂ ਮੰਨੀ; ਜੇਕਰ ਤੂੰ ਮੰਨੀ ਹੁੰਦੀ, ਤਾਂ ਉਹ ਸਦਾ ਲਈ ਇਸਰਾਏਲ ਉੱਤੇ ਤੇਰਾ ਰਾਜ ਕਾਇਮ ਕਰ ਦਿੰਦਾ। ਪਰ ਹੁਣ ਤੇਰਾ ਰਾਜ ਕਾਇਮ ਨਹੀਂ ਰਹੇਗਾ; ਕਿਉਂਕਿ ਯਾਹਵੇਹ ਨੇ ਇੱਕ ਮਨੁੱਖ ਨੂੰ ਲੱਭ ਲਿਆ ਹੈ ਜੋ ਉਸ ਦੇ ਮਨ ਨੂੰ ਭਾਉਂਦਾ ਹੈ ਅਤੇ ਯਾਹਵੇਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਸ ਨੂੰ ਆਗਿਆ ਦਿੱਤੀ ਹੈ ਕਿਉਂ ਜੋ ਤੂੰ ਯਾਹਵੇਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।”





