YouVersion Logo
Search Icon

1 ਤਿਮੋਥਿਉਸ 4

4
1ਪਵਿੱਤਰ ਆਤਮਾ ਸਪੱਸ਼ਟ ਤੌਰ ਤੇ ਕਹਿੰਦਾ ਹੈ ਕਿ ਆਉਣ ਵਾਲਿਆਂ ਸਮਿਆਂ ਵਿੱਚ ਕੁਝ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਧੋਖਾ ਦੇਣ ਵਾਲੀਆਂ ਆਤਮਾਵਾਂ ਅਤੇ ਭੂਤਾਂ ਦੁਆਰਾ ਦਿੱਤੀ ਗਈ ਸਿੱਖਿਆ ਵੱਲ ਚਿੱਤ ਲਾਉਂਣਗੇ। 2ਅਜਿਹੀਆਂ ਸਿੱਖਿਆਵਾਂ ਝੂਠੇ ਪਖੰਡੀਆਂ ਦੇ ਦੁਆਰਾ ਆਉਂਦੀਆਂ ਹਨ ਜਿਨ੍ਹਾਂ ਦੇ ਜ਼ਮੀਰ ਨੂੰ ਗਰਮ ਲੋਹੇ ਨਾਲ ਦਾਗਿਆ ਗਿਆ ਹੋਵੇ। 3ਉਹ ਲੋਕਾਂ ਨੂੰ ਵਿਆਹ ਕਰਾਉਣ ਤੋਂ ਰੋਕਦੇ ਹਨ ਅਤੇ ਉਹਨਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਤੋਂ ਪਰਹੇਜ਼ ਕਰਨ ਲਈ ਆਖਦੇ ਹਨ, ਜਿਨ੍ਹਾਂ ਨੂੰ ਪਰਮੇਸ਼ਵਰ ਨੇ ਵਿਸ਼ਵਾਸੀਆਂ ਅਤੇ ਸੱਚ ਨੂੰ ਜਾਨਣ ਵਾਲਿਆਂ ਦੀ ਭਲਾਈ ਲਈ ਬਣਾਇਆ ਹੈ ਤਾਂ ਜੋ ਉਹ ਧੰਨਵਾਦ ਦੇ ਨਾਲ ਖਾ ਸਕਣ। 4ਕਿਉਂਕਿ ਜਿਹੜੀ ਚੀਜ਼ ਪਰਮੇਸ਼ਵਰ ਦੁਆਰਾ ਬਣਾਈ ਗਈ ਹੈ ਉਹ ਚੰਗੀ ਹੈ#4:4 ਉਤ 1:31 ਅਤੇ ਕੁਝ ਵੀ ਰੱਦ ਨਹੀਂ ਕੀਤਾ ਜਾ ਸਕਦਾ ਜੇ ਉਹ ਧੰਨਵਾਦ ਨਾਲ ਪ੍ਰਾਪਤ ਕੀਤੀ ਜਾਵੇ। 5ਕਿਉਂਕਿ ਇਹ ਪਰਮੇਸ਼ਵਰ ਦੇ ਬਚਨ ਅਤੇ ਪ੍ਰਾਰਥਨਾ ਦੁਆਰਾ ਪਵਿੱਤਰ ਹੋ ਜਾਂਦੀ ਹੈ।
6ਜੇ ਤੂੰ ਇਹਨਾਂ ਗੱਲਾਂ ਬਾਰੇ ਭੈਣਾਂ-ਭਰਾਵਾਂ ਨੂੰ ਸਿਖਾਵੇ, ਤਾਂ ਤੂੰ ਮਸੀਹ ਯਿਸ਼ੂ ਦਾ ਚੰਗਾ ਸੇਵਕ ਬਣੇਗਾ, ਜਿਹੜੀਆਂ ਵਿਸ਼ਵਾਸ ਦੀਆਂ ਸੱਚੀਆਂ ਅਤੇ ਚੰਗੀਆਂ ਸਿੱਖਿਆਵਾਂ ਦੇ ਨਾਲ ਪੋਸ਼ਿਤ ਹਨ, ਜਿਸ ਦੀ ਤੂੰ ਪਾਲਣਾ ਵੀ ਕਰਦਾ ਆਇਆ ਹੈ। 7ਮਨਘੜਤ ਕਥਾਵਾਂ ਅਤੇ ਪੁਰਾਣੀਆਂ ਬੁੱਢੀਆਂ ਦੀਆਂ ਕਹਾਣੀਆਂ ਨਾਲ ਕੁਝ ਵਾਸਤਾ ਨਾ ਰੱਖਣਾ; ਇਸ ਦੀ ਬਜਾਏ, ਆਪਣੇ ਆਪ ਨੂੰ ਪਰਮੇਸ਼ਵਰ ਦੀ ਭਗਤੀ ਲਈ ਤਿਆਰ ਕਰ। 8ਸਰੀਰਕ ਸਾਧਨਾਂ ਤੋਂ ਲਾਭ ਥੋੜ੍ਹਾ ਹੈ, ਪਰ ਪਰਮੇਸ਼ਵਰ ਦੀ ਭਗਤੀ ਸਭਨਾਂ ਗੱਲਾਂ ਲਈ ਲਾਭਦਾਇਕ ਹੈ, ਕਿਉਂਕਿ ਇਹ ਹੁਣ ਦੇ ਜੀਵਨ ਅਤੇ ਆਉਣ ਵਾਲੇ ਜੀਵਨ ਦੋਨਾਂ ਦਾ ਵਾਅਦਾ ਉਹ ਦੇ ਨਾਲ ਹੈ। 9ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਦੇ ਯੋਗ ਹੈ। 10ਇਸ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂਕਿ ਅਸੀਂ ਜੀਵਤ ਪਰਮੇਸ਼ਵਰ ਉੱਤੇ ਆਪਣੀ ਉਮੀਦ ਰੱਖੀ ਹੈ, ਜੋ ਸਾਰੇ ਲੋਕਾਂ ਦਾ ਮੁਕਤੀਦਾਤਾ ਹੈ ਖ਼ਾਸ ਕਰਕੇ ਉਹਨਾਂ ਲਈ ਜੋ ਵਿਸ਼ਵਾਸ ਕਰਦੇ ਹਨ।
11ਇਨ੍ਹਾਂ ਗੱਲਾਂ ਦਾ ਹੁਕਮ ਕਰ ਅਤੇ ਸਿਖਾ। 12ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਵਿਸ਼ਵਾਸੀਆਂ ਲਈ ਬੋਲਣ ਵਿੱਚ, ਵਿਹਾਰ ਵਿੱਚ, ਪਿਆਰ ਵਿੱਚ, ਵਿਸ਼ਵਾਸ ਵਿੱਚ ਅਤੇ ਪਵਿੱਤਰਤਾਈ ਵਿੱਚ ਇੱਕ ਉਦਾਹਰਣ ਬਣ। 13ਜਦੋਂ ਤੱਕ ਮੈਂ ਨਾ ਆਵਾਂ, ਉਦੋਂ ਤੱਕ ਆਪਣੇ ਆਪ ਨੂੰ ਲੋਕਾਂ ਵਿੱਚ ਬਚਨ ਪੜ੍ਹਨ, ਪ੍ਰਚਾਰ ਕਰਨ ਅਤੇ ਸਿਖਾਉਣ ਵਿੱਚ ਲੱਗਾ ਰਹੀ। 14ਆਪਣੇ ਪਵਿੱਤਰ ਵਰਦਾਨ ਦੀ ਬੇਪਰਵਾਹੀ ਨਾ ਕਰ, ਜੋ ਕਿ ਤੈਨੂੰ ਬਜ਼ੁਰਗਾਂ ਦੀ ਭਵਿੱਖਬਾਣੀ ਦੁਆਰਾ ਦਿੱਤਾ ਗਿਆ ਸੀ ਜਦੋਂ ਉਹਨਾਂ ਨੇ ਤੇਰੇ ਉੱਪਰ ਆਪਣੇ ਹੱਥ ਰੱਖੇ ਸਨ।
15ਇਨ੍ਹਾਂ ਗੱਲਾਂ ਤੇ ਵਿਸ਼ੇਸ਼ ਧਿਆਨ ਦੇ ਅਤੇ ਇਸੇ ਵਿੱਚ ਆਪਣੇ ਆਪ ਨੂੰ ਲਾਈ ਰੱਖ ਤਾਂ ਜੋ ਹਰ ਕੋਈ ਤੇਰੀ ਤਰੱਕੀ ਵੇਖ ਸਕੇ। 16ਆਪਣੇ ਜੀਵਨ ਅਤੇ ਸਿੱਖਿਆ ਦੀ ਰਾਖੀ ਕਰ। ਕਿਉਂਕਿ ਜੇ ਤੂੰ ਅਜਿਹਾ ਕਰੇ ਤਾਂ ਤੂੰ ਆਪਣੇ ਆਪ ਨੂੰ ਅਤੇ ਆਪਣੇ ਸੁਣਨ ਵਾਲਿਆਂ ਨੂੰ ਬਚਾ ਸਕਦਾ ਹੈ।

Highlight

Share

Compare

Copy

None

Want to have your highlights saved across all your devices? Sign up or sign in