Bible App logo
Search Icon

2 ਰਾਜਿਆਂ 11

11
ਅਥਲਯਾਹ ਅਤੇ ਯੋਆਸ਼
1ਜਦੋਂ ਅਹਜ਼ਯਾਹ ਰਾਜੇ ਦੀ ਮਾਤਾ ਅਥਲਯਾਹ ਨੇ ਦੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਸ ਨੇ ਉੱਠ ਕੇ ਸਾਰੇ ਸ਼ਾਹੀ ਘਰਾਣੇ ਨੂੰ ਨਾਸ਼ ਕਰ ਦਿੱਤਾ। 2ਪਰ ਯਹੋਸ਼ੇਬਾ ਜੋ ਰਾਜਾ ਯੋਰਾਮ ਦੀ ਧੀ ਅਤੇ ਅਹਜ਼ਯਾਹ ਦੀ ਭੈਣ ਸੀ। ਉਹ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਸ਼ਾਹੀ ਸਰਦਾਰਾਂ ਵਿੱਚੋਂ ਚੋਰੀ ਨਾਲ ਲੈ ਗਈ ਅਤੇ ਕਿਉਂਕਿ ਸ਼ਾਹੀ ਸਰਦਾਰਾਂ ਦਾ ਕਤਲ ਹੋਣ ਵਾਲਾ ਸੀ। ਉਸਨੇ ਉਸਨੂੰ ਅਤੇ ਉਸਦੀ ਦਾਸੀ ਨੂੰ ਅਥਲਯਾਹ ਤੋਂ ਲੁਕਾਉਣ ਲਈ ਇੱਕ ਸੌਣ ਵਾਲੇ ਕਮਰੇ ਵਿੱਚ ਰੱਖਿਆ, ਇਸ ਲਈ ਉਸ ਨੂੰ ਮਾਰਿਆ ਨਹੀਂ ਗਿਆ ਸੀ। 3ਉਹ ਛੇ ਸਾਲਾਂ ਤੱਕ ਯਾਹਵੇਹ ਦੇ ਭਵਨ ਵਿੱਚ ਆਪਣੀ ਦਾਈ ਨਾਲ ਲੁਕਿਆ ਰਿਹਾ ਜਦੋਂ ਤੱਕ ਅਥਲਯਾਹ ਨੇ ਦੇਸ਼ ਉੱਤੇ ਰਾਜ ਕੀਤਾ।
4ਸੱਤਵੇਂ ਸਾਲ ਵਿੱਚ ਯਹੋਯਾਦਾ ਨੇ ਕਾਰੀ ਜਾਤੀ ਦੇ ਸੈਨਾਪਤੀ ਅਤੇ ਪਹਿਰੇਦਾਰਾਂ ਦੀਆਂ ਸੌ-ਸੌ ਦੀ ਟੋਲੀਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਯਾਹਵੇਹ ਦੇ ਭਵਨ ਵਿੱਚ ਆਪਣੇ ਕੋਲ ਲਿਆਂਦਾ। ਉਸਨੇ ਉਹਨਾਂ ਨਾਲ ਇੱਕ ਨੇਮ ਬੰਨ੍ਹਿਆ ਅਤੇ ਉਹਨਾਂ ਨਾਲ ਯਾਹਵੇਹ ਦੇ ਭਵਨ ਵਿੱਚ ਸਹੁੰ ਖਾਧੀ। ਫਿਰ ਉਸਨੇ ਉਹਨਾਂ ਨੂੰ ਰਾਜੇ ਦਾ ਪੁੱਤਰ ਦਿਖਾਇਆ। 5ਉਸਨੇ ਉਹਨਾਂ ਨੂੰ ਹੁਕਮ ਦਿੱਤਾ, “ਤੁਹਾਨੂੰ ਇਹ ਕਰਨਾ ਚਾਹੀਦਾ ਹੈ ਕਿ ਤੁਹਾਡੇ ਇੱਕ ਤਿਹਾਈ ਸੈਨਿਕ ਜੋ ਜਿਹੜੇ ਸਬਤ ਦੇ ਦਿਨ ਕੰਮ ਕਰਨ ਲਈ ਨਿਯੁਕਤ ਕੀਤੇ ਗਏ ਹਨ, ਉਹ ਮਹਿਲ ਦੀ ਰਾਖੀ ਕਰਨਗੇ। 6ਇੱਕ ਤਿਹਾਈ ਸੈਨਿਕ ਸੁਰ ਗੇਟ ਉੱਤੇ, ਅਤੇ ਤੀਸਰੀ ਤਿਹਾਈ ਪਹਿਰੇਦਾਰ ਦੇ ਪਿੱਛੇ ਗੇਟ ਉੱਤੇ, ਜੋ ਭਵਨ ਦੀ ਰਾਖੀ ਕਰਨ ਲਈ ਵਾਰੀ-ਵਾਰੀ ਆਉਂਦੇ ਹਨ। 7ਅਤੇ ਤੁਸੀਂ ਜੋ ਦੂਜਿਆਂ ਦੋ ਦਲਾਂ ਵਿੱਚ ਹੋ ਜੋ ਆਮ ਤੌਰ ਤੇ ਸਬਤ ਦੇ ਦਿਨ ਤੇ ਕੰਮ ਤੋਂ ਛੁੱਟੀ ਤੇ ਹੁੰਦੇ ਹੋ, ਸਾਰੇ ਰਾਜੇ ਲਈ ਯਾਹਵੇਹ ਦੇ ਭਵਨ ਦੀ ਰਾਖੀ ਕਰਨ। 8ਤੁਹਾਡੇ ਵਿੱਚੋਂ ਹਰ ਕੋਈ ਆਪਣੇ ਹੱਥ ਵਿੱਚ ਹਥਿਆਰ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਜੋ ਕੋਈ ਵੀ ਤੁਹਾਡੇ ਨੇੜੇ ਆਵੇ, ਉਸ ਨੂੰ ਮਾਰ ਦਿਉ। ਸੋ ਤੁਸੀਂ ਰਾਜਾ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਸ ਦੇ ਨਾਲ-ਨਾਲ ਰਹਿਓ।”
9ਸੌ-ਸੌ ਦੀ ਟੋਲੀ ਦੇ ਸੈਨਿਕਾਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਹਰ ਇੱਕ ਆਪਣੇ ਆਦਮੀਆਂ ਨੂੰ ਲੈ ਗਿਆ ਜਿਹੜੇ ਸਬਤ ਦੇ ਦਿਨ ਕੰਮ ਤੇ ਜਾ ਰਹੇ ਸਨ ਅਤੇ ਜਿਹੜੇ ਕੰਮ ਤੋਂ ਚਲੇ ਗਏ ਸਨ ਅਤੇ ਯਹੋਯਾਦਾ ਜਾਜਕ ਕੋਲ ਆਏ। 10ਫਿਰ ਉਸ ਦਾਵੀਦ ਰਾਜਾ ਦੀਆਂ ਢਾਲਾਂ ਅਤੇ ਬਰਛੀਆਂ ਜੋ ਯਾਹਵੇਹ ਦੇ ਭਵਨ ਵਿੱਚ ਸੈਂਕੜਿਆਂ ਦੇ ਸਰਦਾਰਾਂ ਨੂੰ ਦਿੱਤੀਆਂ ਸਨ। 11ਹਰ ਇੱਕ ਪਹਿਰੇਦਾਰ ਨੇ ਹੱਥ ਵਿੱਚ ਹਥਿਆਰ ਲੈ ਕੇ, ਆਪਣੇ ਆਪ ਨੂੰ ਰਾਜੇ ਦੇ ਦੁਆਲੇ, ਜਗਵੇਦੀ ਅਤੇ ਭਵਨ ਦੇ ਨੇੜੇ, ਹੈਕਲ#11:11 ਹੈਕਲ ਅਰਥਾਤ: ਯਹੂਦਿਆਂ ਦਾ ਮੰਦਰ ਦੇ ਦੱਖਣ ਵਾਲੇ ਪਾਸੇ ਤੋਂ ਉੱਤਰ ਵਾਲੇ ਪਾਸੇ ਤੱਕ ਤਾਇਨਾਤ ਕੀਤਾ ਸੀ।
12ਯਹੋਯਾਦਾ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਉਸ ਦੇ ਸਿਰ ਉੱਤੇ ਤਾਜ ਪਾ ਦਿੱਤਾ। ਉਸਨੇ ਉਸਨੂੰ ਸਾਖੀ ਪੱਤਰ ਵੀ ਦਿੱਤਾ ਅਤੇ ਉਸਨੂੰ ਰਾਜਾ ਘੋਸ਼ਿਤ ਕੀਤਾ। ਉਹਨਾਂ ਨੇ ਉਸਨੂੰ ਮਸਹ ਕੀਤਾ ਅਤੇ ਲੋਕਾਂ ਨੇ ਤਾੜੀਆਂ ਵਜਾਈਆਂ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਰਾਜਾ ਜ਼ਿੰਦਾਬਾਦ!”
13ਜਦੋਂ ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਯਾਹਵੇਹ ਦੇ ਭਵਨ ਵਿੱਚ ਲੋਕਾਂ ਕੋਲ ਗਈ। 14ਉਸ ਨੇ ਉੱਥੇ ਰਾਜਾ ਨੂੰ ਥੰਮ੍ਹ ਕੋਲ ਖੜ੍ਹਾ ਵੇਖਿਆ, ਜਿਵੇਂ ਕਿ ਰੀਤੀ-ਰਿਵਾਜ ਸੀ। ਅਧਿਕਾਰੀ ਅਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ਼ ਦੇ ਸਾਰੇ ਲੋਕ ਖੁਸ਼ੀ ਮਨਾ ਰਹੇ ਸਨ ਅਤੇ ਤੁਰ੍ਹੀਆਂ ਵਜਾ ਰਹੇ ਸਨ। ਤਦ ਅਥਲਯਾਹ ਨੇ ਆਪਣੇ ਬਸਤਰ ਪਾੜੇ ਅਤੇ ਉੱਚੀ-ਉੱਚੀ ਪੁਕਾਰਿਆ, “ਦੇਸ਼ਧ੍ਰੋਹੀ! ਦੇਸ਼ਧ੍ਰੋਹੀ!”
15ਯਹੋਯਾਦਾ ਜਾਜਕ ਨੇ ਸੌ-ਸੌ ਸੈਨਾ ਦੇ ਮੁਖੀਆਂ ਨੂੰ ਹੁਕਮ ਦਿੱਤਾ, ਜੋ ਸੈਨਾ ਦੇ ਅਧਿਕਾਰੀ ਸਨ, “ਉਸ ਨੂੰ ਪਾਲਾਂ ਦੇ ਵਿਚਕਾਰੋਂ ਬਾਹਰ ਲਿਆਓ ਅਤੇ ਜੋ ਕੋਈ ਉਸ ਦਾ ਪਿੱਛਾ ਕਰੇ ਉਸ ਨੂੰ ਤਲਵਾਰ ਨਾਲ ਮਾਰ ਦਿਓ।” ਕਿਉਂਕਿ ਜਾਜਕ ਨੇ ਕਿਹਾ ਸੀ, “ਉਸ ਨੂੰ ਯਾਹਵੇਹ ਦੇ ਭਵਨ ਵਿੱਚ ਨਾ ਮਾਰੋ।” 16ਇਸ ਲਈ ਜਦੋਂ ਉਹ ਉਸ ਜਗ੍ਹਾ ਪਹੁੰਚੀ ਜਿੱਥੇ ਘੋੜੇ ਮਹਿਲ ਦੇ ਮੈਦਾਨ ਵਿੱਚ ਦਾਖਲ ਹੁੰਦੇ ਸਨ, ਉਹਨਾਂ ਨੇ ਉਸ ਨੂੰ ਫੜ ਲਿਆ ਅਤੇ ਉੱਥੇ ਉਸ ਨੂੰ ਮਾਰ ਦਿੱਤਾ।
17ਫਿਰ ਯਹੋਯਾਦਾ ਨੇ ਯਾਹਵੇਹ ਅਤੇ ਰਾਜੇ ਅਤੇ ਲੋਕਾਂ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਾਹਵੇਹ ਦੇ ਲੋਕ ਹੋਣਗੇ। ਉਸਨੇ ਰਾਜੇ ਅਤੇ ਲੋਕਾਂ ਵਿਚਕਾਰ ਇੱਕ ਨੇਮ ਵੀ ਬੰਨ੍ਹਿਆ। 18ਦੇਸ਼ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਗਏ ਅਤੇ ਉਸਨੂੰ ਢਾਹ ਦਿੱਤਾ। ਉਹਨਾਂ ਨੇ ਜਗਵੇਦੀਆਂ ਅਤੇ ਮੂਰਤੀਆਂ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਸਾਮ੍ਹਣੇ ਮਾਰ ਦਿੱਤਾ।
ਤਦ ਯਹੋਯਾਦਾ ਜਾਜਕ ਨੇ ਯਾਹਵੇਹ ਦੇ ਭਵਨ ਵਿੱਚ ਪਹਿਰੇਦਾਰ ਤਾਇਨਾਤ ਕੀਤੇ। 19ਉਹ ਆਪਣੇ ਨਾਲ ਸੈਂਕੜੇ ਦੇ ਸਰਦਾਰਾਂ, ਕਾਰੀਆਂ, ਪਹਿਰੇਦਾਰਾਂ ਅਤੇ ਦੇਸ਼ ਦੇ ਸਾਰੇ ਲੋਕਾਂ ਨੂੰ ਲੈ ਗਿਆ ਅਤੇ ਉਹ ਇਕੱਠੇ ਹੋ ਕੇ ਰਾਜੇ ਨੂੰ ਯਾਹਵੇਹ ਦੇ ਭਵਨ ਤੋਂ ਹੇਠਾਂ ਲਿਆਏ ਅਤੇ ਮਹਿਲ ਵਿੱਚ ਚਲੇ ਗਏ। ਪਹਿਰੇਦਾਰਾਂ ਦਾ ਦਰਵਾਜ਼ਾ ਰਾਜੇ ਨੇ ਫਿਰ ਸ਼ਾਹੀ ਸਿੰਘਾਸਣ ਤੇ ਆਪਣੀ ਜਗ੍ਹਾ ਲੈ ਲਈ। 20ਅਤੇ ਦੇਸ਼ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਸ਼ਾਂਤੀ ਸੀ, ਕਿਉਂਕਿ ਅਥਲਯਾਹ ਮਹਿਲ ਵਿੱਚ ਤਲਵਾਰ ਨਾਲ ਮਾਰੀ ਗਈ ਸੀ।
21ਯੋਆਸ਼ ਸੱਤ ਸਾਲਾਂ ਦਾ ਸੀ ਜਦੋਂ ਉਸਨੇ ਰਾਜ ਕਰਨਾ ਸ਼ੁਰੂ ਕੀਤਾ।

Currently Selected:

2 ਰਾਜਿਆਂ 11: PCB

Highlight

Copy

Compare

Share

None

Want to have your highlights saved across all your devices? Sign up or sign in

Videos for 2 ਰਾਜਿਆਂ 11