2 ਰਾਜਿਆਂ 15
15
ਯਹੂਦਾਹ ਦਾ ਰਾਜਾ ਅਜ਼ਰਯਾਹ
1ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਅਮਾਜ਼ਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ। 2ਜਦੋਂ ਉਹ ਰਾਜਾ ਬਣਿਆ ਤਾਂ ਉਹ ਸੋਲਾਂ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ ਅਤੇ ਉਹ ਯੇਰੂਸ਼ਲੇਮ ਤੋਂ ਸੀ। 3ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਜਿਵੇਂ ਉਸਦੇ ਪਿਤਾ ਅਮਾਜ਼ਯਾਹ ਨੇ ਕੀਤਾ ਸੀ। 4ਪਰ ਉੱਚੀਆਂ ਥਾਵਾਂ ਨੂੰ ਨਾ ਢਾਹਿਆ ਨਾ ਗਿਆ, ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।
5ਯਾਹਵੇਹ ਨੇ ਰਾਜੇ ਨੂੰ ਕੋੜ੍ਹ ਦੀ ਬਿਮਾਰੀ#15:5 ਕੋੜ੍ਹ ਦੀ ਬਿਮਾਰੀ ਅਰਥਾਤ: ਚਮੜੀ ਦਾ ਰੋਗ ਨਾਲ ਉਸਦੇ ਮਰਨ ਦੇ ਦਿਨ ਤੱਕ ਉਸ ਨੂੰ ਪੀੜਤ ਕੀਤਾ ਅਤੇ ਉਹ ਇੱਕ ਵੱਖਰੇ ਘਰ ਵਿੱਚ ਰਹਿੰਦਾ ਸੀ। ਰਾਜੇ ਦੇ ਪੁੱਤਰ ਯੋਥਾਮ ਸ਼ਾਹੀ ਮਹਿਲ ਦਾ ਅਧਿਕਾਰੀ ਬਣ ਗਿਆ ਅਤੇ ਉਹ ਦੇਸ਼ ਦੇ ਲੋਕਾਂ ਉੱਤੇ ਰਾਜ ਕਰਦਾ ਸੀ।
6ਅਜ਼ਰਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਸਭ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ। 7ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯੋਥਾਮ ਉਸਦੇ ਬਾਅਦ ਰਾਜਾ ਬਣਿਆ।
ਜ਼ਕਰਯਾਹ ਦਾ ਇਸਰਾਏਲ ਉੱਤੇ ਰਾਜਾ ਬਣਨਾ
8ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਅਠੱਤੀਵੇਂ ਵਰ੍ਹੇ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਛੇ ਮਹੀਨੇ ਰਾਜ ਕੀਤਾ। 9ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੂਰਵਜਾਂ ਨੇ ਕੀਤੀ ਸੀ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
10ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਜ਼ਕਰਯਾਹ ਦੇ ਵਿਰੁੱਧ ਸਾਜ਼ਿਸ਼ ਰਚੀ। ਉਸ ਨੇ ਲੋਕਾਂ ਦੇ ਸਾਮ੍ਹਣੇ ਉਸ ਉੱਤੇ ਹਮਲਾ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣ ਗਿਆ। 11ਜ਼ਕਰਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ। 12ਇਸ ਲਈ ਯੇਹੂ ਨੂੰ ਬੋਲੇ ਗਏ ਯਾਹਵੇਹ ਦੇ ਬਚਨ ਪੂਰੇ ਹੋਏ, “ਤੇਰੀ ਸੰਤਾਨ ਚੌਥੀ ਪੀੜ੍ਹੀ ਤੱਕ ਇਸਰਾਏਲ ਦੇ ਸਿੰਘਾਸਣ ਉੱਤੇ ਬੈਠੇਗੀ।”
ਸ਼ੱਲੂਮ ਦਾ ਇਸਰਾਏਲ ਤੇ ਰਾਜ
13ਯਾਬੇਸ਼ ਦਾ ਪੁੱਤਰ ਸ਼ੱਲੂਮ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ#15:13 ਉਜ਼ੀਯਾਹ ਦੂਸਰਾ ਨਾਮ ਅਜ਼ਰਯਾਹ ਦੇ ਉੱਨਤਾਲੀਵੇਂ ਵਰ੍ਹੇ ਵਿੱਚ ਰਾਜ ਕਰਨ ਲੱਗਾ ਅਤੇ ਉਸਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ। 14ਤਦ ਗਾਦੀ ਦਾ ਪੁੱਤਰ ਮੇਨਹੇਮ ਤਿਰਜ਼ਾਹ ਤੋਂ ਸਾਮਰਿਯਾ ਨੂੰ ਗਿਆ। ਉਸ ਨੇ ਸਾਮਰਿਯਾ ਵਿੱਚ ਯਾਬੇਸ਼ ਦੇ ਪੁੱਤਰ ਸ਼ੱਲੂਮ ਉੱਤੇ ਹਮਲਾ ਕੀਤਾ, ਉਸ ਨੂੰ ਮਾਰ ਦਿੱਤਾ ਅਤੇ ਉਸ ਦੇ ਬਾਅਦ ਪਾਤਸ਼ਾਹ ਬਣਿਆ।
15ਸ਼ੱਲੂਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਉਸ ਨੇ ਜਿਸ ਸਾਜ਼ਿਸ਼ ਦੀ ਅਗਵਾਈ ਕੀਤੀ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
16ਉਸ ਸਮੇਂ ਮੇਨਹੇਮ ਨੇ ਤਿਰਜ਼ਾਹ ਤੋਂ ਸ਼ੁਰੂ ਹੋ ਕੇ ਤਿਫ਼ਸਾਹ ਅਤੇ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਉੱਤੇ ਹਮਲਾ ਕੀਤਾ ਕਿਉਂਕਿ ਉਹਨਾਂ ਨੇ ਆਪਣੇ ਦਰਵਾਜ਼ੇ ਖੋਲ੍ਹਣ ਤੋਂ ਇਨਕਾਰ ਕੀਤਾ ਸੀ। ਉਸ ਨੇ ਤਿਫ਼ਸਾਹ ਨੂੰ ਬਰਖਾਸਤ ਕਰ ਦਿੱਤਾ ਅਤੇ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।
ਇਸਰਾਏਲ ਦਾ ਰਾਜਾ ਮੇਨਹੇਮ
17ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਉੱਨਤਾਲੀਵੇਂ ਸਾਲ, ਗਾਦੀ ਦਾ ਪੁੱਤਰ ਮੇਨਹੇਮ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ। 18ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ। ਆਪਣੇ ਪੂਰੇ ਰਾਜ ਦੌਰਾਨ ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਹੀਂ ਮੋੜਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।
19ਤਦ ਅੱਸ਼ੂਰ ਦੇ ਰਾਜੇ ਪੂਲ ਨੇ ਦੇਸ਼ ਉੱਤੇ ਹਮਲਾ ਕੀਤਾ, ਅਤੇ ਮੇਨਹੇਮ ਨੇ ਉਸ ਨੂੰ ਇੱਕ ਹਜ਼ਾਰ ਤੋਲਾ ਚਾਂਦੀ ਦਿੱਤੀ ਤਾਂ ਜੋ ਉਸਦਾ ਸਮਰਥਨ ਪ੍ਰਾਪਤ ਕੀਤਾ ਜਾ ਸਕੇ ਅਤੇ ਰਾਜ ਉੱਤੇ ਆਪਣੀ ਪਕੜ ਮਜ਼ਬੂਤ ਹੋ ਸਕੇ। 20ਮੇਨਹੇਮ ਨੇ ਇਹ ਪੈਸਾ ਇਸਰਾਏਲ ਤੋਂ ਵਸੂਲਿਆ। ਹਰ ਅਮੀਰ ਵਿਅਕਤੀ ਨੂੰ ਅੱਸ਼ੂਰ ਦੇ ਰਾਜੇ ਨੂੰ ਦੇਣ ਲਈ ਇੱਕ ਹਜ਼ਾਰ ਤੋਲਾ ਚਾਂਦੀ ਦਾਨ ਕਰਨੀ ਪੈਂਦੀ ਸੀ। ਇਸ ਲਈ ਅੱਸ਼ੂਰ ਦਾ ਰਾਜਾ ਪਿੱਛੇ ਹਟ ਗਿਆ ਅਤੇ ਉਸ ਦੇਸ਼ ਵਿੱਚ ਨਾ ਠਹਿਰਿਆ।
21ਮੇਨਹੇਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆ ਹੋਈਆ ਹਨ? 22ਮੇਨਹੇਮ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਪਕਹਯਾਹ ਉਸ ਤੋਂ ਬਾਅਦ ਰਾਜਾ ਬਣਿਆ।
ਇਸਰਾਏਲ ਦਾ ਰਾਜਾ ਪਕਹਯਾਹ
23ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਪੰਜਾਹਵੇਂ ਵਰ੍ਹੇ ਵਿੱਚ ਮੇਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਦੋ ਸਾਲ ਰਾਜ ਕੀਤਾ। 24ਪਕਹਯਾਹ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ। 25ਉਸ ਦੇ ਮੁਖੀਆਂ ਵਿੱਚੋਂ ਇੱਕ ਰਮਲਯਾਹ ਦੇ ਪੁੱਤਰ ਪੇਕਾਹ ਨੇ ਉਹ ਦੇ ਵਿਰੁੱਧ ਸਾਜ਼ਿਸ਼ ਰਚੀ। ਗਿਲਆਦ ਦੇ ਪੰਜਾਹ ਆਦਮੀਆਂ ਨੂੰ ਆਪਣੇ ਨਾਲ ਲੈ ਕੇ, ਉਸ ਨੇ ਪਕਹਯਾਹ ਨੂੰ ਅਰਗੋਬ ਅਤੇ ਅਰੀਏਹ ਦੇ ਨਾਲ ਸਾਮਰਿਯਾ ਦੇ ਸ਼ਾਹੀ ਮਹਿਲ ਦੇ ਕਿਲੇ ਵਿੱਚ ਮਾਰ ਦਿੱਤਾ। ਇਸ ਲਈ ਪੇਕਾਹ ਨੇ ਪਕਹਯਾਹ ਨੂੰ ਮਾਰ ਦਿੱਤਾ ਅਤੇ ਉਸਦੇ ਬਾਅਦ ਪਾਤਸ਼ਾਹ ਬਣਿਆ।
26ਪਕਹਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
ਇਸਰਾਏਲ ਦਾ ਰਾਜਾ ਪੇਕਾਹ
27ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪੇਕਾਹ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਵੀਹ ਸਾਲ ਰਾਜ ਕੀਤਾ। 28ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੰਮ ਕੀਤਾ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
29ਇਸਰਾਏਲ ਦੇ ਪਾਤਸ਼ਾਹ ਪੇਕਾਹ ਦੇ ਸਮੇਂ ਵਿੱਚ ਅੱਸ਼ੂਰ ਦਾ ਰਾਜਾ ਤਿਗਲਥ-ਪਿਲਸਰ ਆਇਆ ਅਤੇ ਇਜੋਨ, ਆਬੇਲ ਬੈਥ ਮਾਕਾਹ, ਯਾਨੋਆਹ, ਕਾਦੇਸ਼ ਅਤੇ ਹਾਜ਼ੋਰ ਨੂੰ ਲੈ ਲਿਆ। ਉਸ ਨੇ ਨਫ਼ਤਾਲੀ ਦੀ ਸਾਰੀ ਧਰਤੀ ਸਮੇਤ ਗਿਲਆਦ ਅਤੇ ਗਲੀਲ ਨੂੰ ਲੈ ਲਿਆ ਅਤੇ ਲੋਕਾਂ ਨੂੰ ਅੱਸ਼ੂਰ ਭੇਜ ਦਿੱਤਾ। 30ਤਦ ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪੇਕਾਹ ਦੇ ਵਿਰੁੱਧ ਸਾਜ਼ਿਸ਼ ਰਚੀ। ਉਸ ਨੇ ਉਸ ਉੱਤੇ ਹਮਲਾ ਕਰ ਕੇ ਉਸ ਨੂੰ ਮਾਰ ਦਿੱਤਾ ਅਤੇ ਫਿਰ ਉਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਬਾਅਦ ਰਾਜਾ ਬਣਿਆ।
31ਪੇਕਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
ਯਹੂਦਾਹ ਦਾ ਰਾਜਾ ਯੋਥਾਮ
32ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦੇ ਪੁੱਤਰ ਪੇਕਾਹ ਦੇ ਦੂਜੇ ਸਾਲ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ। 33ਜਦੋਂ ਉਹ ਰਾਜਾ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ। 34ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ। 35ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ। ਯੋਥਾਮ ਨੇ ਯਾਹਵੇਹ ਦੇ ਭਵਨ ਦੇ ਉੱਪਰਲੇ ਦਰਵਾਜ਼ੇ ਨੂੰ ਦੁਬਾਰਾ ਬਣਾਇਆ।
36ਯੋਥਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ। 37(ਉਹਨਾਂ ਦਿਨਾਂ ਵਿੱਚ ਯਾਹਵੇਹ ਨੇ ਅਰਾਮ ਦੇ ਰਾਜੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਪੇਕਾਹ ਨੂੰ ਯਹੂਦਾਹ ਦੇ ਵਿਰੁੱਧ ਭੇਜਣਾ ਸ਼ੁਰੂ ਕੀਤਾ।) 38ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ। ਉਸ ਦੇ ਪਿਤਾ ਦਾ ਸ਼ਹਿਰ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।
Currently Selected:
2 ਰਾਜਿਆਂ 15: PCB
Highlight
Copy
Compare
Share
Want to have your highlights saved across all your devices? Sign up or sign in
ਪਵਿੱਤਰ ਬਾਈਬਲ, ਪੰਜਾਬੀ ਮੌਜੂਦਾ ਤਰਜਮਾ
ਕਾਪੀਰਾਈਟ ਅਧਿਕਾਰ © 2022, 2025 Biblica, Inc.
ਮਨਜ਼ੂਰੀ ਨਾਲ ਵਰਤਿਆ ਜਾਂਦਾ ਹੈ। ਸੰਸਾਰ ਭਰ ਵਿੱਚ ਸਾਰੇ ਅਧਿਕਾਰ ਰਾਖਵੇਂ ਹਨ।
Holy Bible, Punjabi Contemporary Version™
Copyright © 2022, 2025 by Biblica, Inc.
Used with permission. All rights reserved worldwide.