ਅਸਤਰ 6:1-2
ਅਸਤਰ 6:1-2 PCB
ਉਸ ਰਾਤ ਰਾਜਾ ਸੌਂ ਨਾ ਸਕਿਆ। ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਮ੍ਹਣੇ ਪੜ੍ਹ ਕੇ ਸੁਣਾਈ ਗਈ। ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।





